ਪਉੜੀ ॥
ਜਿਸ ਨੋ ਸਾਹਿਬੁ ਵਡਾ ਕਰੇ ਸੋਈ ਵਡ ਜਾਣੀ ॥
ਜਿਸੁ ਸਾਹਿਬ ਭਾਵੈ ਤਿਸੁ ਬਖਸਿ ਲਏ ਸੋ ਸਾਹਿਬ ਮਨਿ ਭਾਣੀ ॥
ਜੇ ਕੋ ਓਸ ਦੀ ਰੀਸ ਕਰੇ ਸੋ ਮੂੜ ਅਜਾਣੀ ॥
ਜਿਸ ਨੋ ਸਤਿਗੁਰੁ ਮੇਲੇ ਸੁ ਗੁਣ ਰਵੈ ਗੁਣ ਆਖਿ ਵਖਾਣੀ ॥
ਨਾਨਕ ਸਚਾ ਸਚੁ ਹੈ ਬੁਝਿ ਸਚਿ ਸਮਾਣੀ ॥੫॥

Sahib Singh
ਸਾਹਿਬ ਮਨਿ = ਸਾਹਿਬ ਦੇ ਮਨ ਵਿਚ ।
ਸਚਿ = ਸਦਾ = ਥਿਰ ਪ੍ਰਭੂ ਵਿਚ ।੫ ।
    
Sahib Singh
ਜਿਸ (ਜੀਵ-ਇਸਤ੍ਰੀ) ਨੂੰ ਮਾਲਕ-ਪ੍ਰਭੂ ਵਡਿਆਏ, ਉਹੀ (ਅਸਲ) ਵੱਡੀ ਸਮਝਣੀ ਚਾਹੀਦੀ ਹੈ ।
ਜਿਸ ਨੂੰ ਚਾਹੇ ਪ੍ਰਭੂ ਮਾਲਕ ਬਖ਼ਸ਼ ਲੈਂਦਾ ਹੈ, ਤੇ ਉਹ ਸਾਹਿਬ ਦੇ ਮਨ ਵਿਚ ਪਿਆਰੀ ਲੱਗਦੀ ਹੈ ।
ਉਹ (ਜੀਵ-ਇਸਤ੍ਰੀ) ਮੂਰਖ ਤੇ ਅੰਞਾਣ ਹੈ ਜੋ ਉਸ ਦੀ ਰੀਸ ਕਰਦੀ ਹੈ, (ਕਿਉਂਕਿ ਰੀਸ ਕੀਤਿਆਂ ਕੁਝ ਹੱਥ ਨਹੀਂਆਉਂਦਾ, ਇਥੇ ਤਾਂ) ਜਿਸ ਨੂੰ ਸਤਿਗੁਰੂ ਮੇਲਦਾ ਹੈ (ਉਹੀ ਮਿਲਦੀ ਹੈ ਤੇ) (ਹਰੀ ਦੀ) ਸਿਫ਼ਤਿ-ਸਾਲਾਹ ਹੀ ਉਚਾਰਨ ਕਰ ਕੇ (ਹੋਰਨਾਂ ਨੂੰ ਸੁਣਾਉਂਦੀ ਹੈ ।
ਹੇ ਨਾਨਕ! ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ, (ਇਸ ਗੱਲ ਨੂੰ ਚੰਗੀ ਤ੍ਰਹਾਂ) ਸਮਝ ਕੇ (ਉਹ ਜੀਵ-ਇਸਤ੍ਰੀ) ਸੱਚੇ ਪ੍ਰਭੂ ਵਿਚ ਲੀਨ ਹੋ ਜਾਂਦੀ ਹੈ ।੫ ।
Follow us on Twitter Facebook Tumblr Reddit Instagram Youtube