ਪਉੜੀ ॥
ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚੇ ਭਾਵੈ ॥
ਜੋ ਤੁਧੁ ਸਚੁ ਸਲਾਹਦੇ ਤਿਨ ਜਮ ਕੰਕਰੁ ਨੇੜਿ ਨ ਆਵੈ ॥
ਤਿਨ ਕੇ ਮੁਖ ਦਰਿ ਉਜਲੇ ਜਿਨ ਹਰਿ ਹਿਰਦੈ ਸਚਾ ਭਾਵੈ ॥
ਕੂੜਿਆਰ ਪਿਛਾਹਾ ਸਟੀਅਨਿ ਕੂੜੁ ਹਿਰਦੈ ਕਪਟੁ ਮਹਾ ਦੁਖੁ ਪਾਵੈ ॥
ਮੁਹ ਕਾਲੇ ਕੂੜਿਆਰੀਆ ਕੂੜਿਆਰ ਕੂੜੋ ਹੋਇ ਜਾਵੈ ॥੬॥
Sahib Singh
ਜਮ ਕੰਕਰੁ = ਜਮ ਦਾ ਸੇਵਕ, ਜਮਦੂਤ ।
ਉਜਲੇ = ਖਿੜੇ ਹੋਏ ।
ਸਟੀਅਨਿ = ਸੱਟੇ ਜਾਂਦੇ ਹਨ ।
ਹਿਰਦੈ = ਹਿਰਦੇ ਵਿਚ ।
ਕੂੜੋ = ਕੂੜ ਹੀ ।੬ ।
ਉਜਲੇ = ਖਿੜੇ ਹੋਏ ।
ਸਟੀਅਨਿ = ਸੱਟੇ ਜਾਂਦੇ ਹਨ ।
ਹਿਰਦੈ = ਹਿਰਦੇ ਵਿਚ ।
ਕੂੜੋ = ਕੂੜ ਹੀ ।੬ ।
Sahib Singh
ਹੇ ਹਰੀ! ਤੂੰ ਸੱਚਾ ਤੇ ਥਿਰ ਰਹਿਣ ਵਾਲਾ ਮਾਲਕ ਹੈਂ, ਤੈਨੂੰ ਸੱਚ ਹੀ ਪਿਆਰਾ ਲੱਗਦਾ ਹੈ ।
ਹੇ ਸੱਚੇ ਪ੍ਰਭੂ! ਜੋ ਜੀਵ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ, ਜਮਦੂਤ ਉਹਨਾਂ ਦੇ ਨੇੜੇ ਨਹੀਂ ਢੁਕਦਾ ।
ਜਿਨ੍ਹਾਂ ਦੇ ਹਿਰਦੇ ਵਿਚ ਸੱਚਾ ਪ੍ਰਭੂ ਪਿਆਰਾ ਲੱਗਦਾ ਹੈ, ਉਹਨਾਂ ਦੇ ਮੂੰਹ ਦਰਗਾਹ ਵਿਚ ਉੱਜਲੇ ਹੁੰਦੇ ਹਨ, (ਪਰ) ਕੂੜ ਦਾ ਵਪਾਰ ਕਰਨ ਵਾਲਿਆਂ ਦੇ ਹਿਰਦੇ ਵਿਚ ਕੂੜ ਤੇ ਕਪਟ ਹੋਣ ਕਰਕੇ ਉਹ ਪਿਛੇ ਸਿੱਟੇ ਜਾਂਦੇ ਹਨ ਤੇ ਬੜਾ ਕਲੇਸ਼ ਉਠਾਂਦੇ ਹਨ ।
ਕੂੜਿਆਰਾਂ ਦੇ ਮੂੰਹ (ਦਰਗਾਹ ਵਿਚ) ਕਾਲੇ ਹੁੰਦੇ ਹਨ (ਕਿਉਂਕਿ) ਉਹਨਾਂ ਦੇ ਕੂੜ ਦਾ ਨਿਤਾਰਾ ਹੋ ਜਾਂਦਾ ਹੈ ।੬ ।