ਮਃ ੪ ॥
ਇਕੁ ਮਨੁ ਇਕੁ ਵਰਤਦਾ ਜਿਤੁ ਲਗੈ ਸੋ ਥਾਇ ਪਾਇ ॥
ਕੋਈ ਗਲਾ ਕਰੇ ਘਨੇਰੀਆ ਜਿ ਘਰਿ ਵਥੁ ਹੋਵੈ ਸਾਈ ਖਾਇ ॥
ਬਿਨੁ ਸਤਿਗੁਰ ਸੋਝੀ ਨਾ ਪਵੈ ਅਹੰਕਾਰੁ ਨ ਵਿਚਹੁ ਜਾਇ ॥
ਅਹੰਕਾਰੀਆ ਨੋ ਦੁਖ ਭੁਖ ਹੈ ਹਥੁ ਤਡਹਿ ਘਰਿ ਘਰਿ ਮੰਗਾਇ ॥
ਕੂੜੁ ਠਗੀ ਗੁਝੀ ਨਾ ਰਹੈ ਮੁਲੰਮਾ ਪਾਜੁ ਲਹਿ ਜਾਇ ॥
ਜਿਸੁ ਹੋਵੈ ਪੂਰਬਿ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥
ਜਿਉ ਲੋਹਾ ਪਾਰਸਿ ਭੇਟੀਐ ਮਿਲਿ ਸੰਗਤਿ ਸੁਵਰਨੁ ਹੋਇ ਜਾਇ ॥
ਜਨ ਨਾਨਕ ਕੇ ਪ੍ਰਭ ਤੂ ਧਣੀ ਜਿਉ ਭਾਵੈ ਤਿਵੈ ਚਲਾਇ ॥੨॥
Sahib Singh
ਜਿਤੁ = ਜਿਥੇ ।
ਥਾਇ ਪਾਇ = ਹਾਸਲ ਕਰ ਲੈਂਦਾ ਹੈ ।
ਵਥੁ = ਚੀਜ਼ ।
ਘਰਿ ਘਰਿ = ਹਰੇਕ ਘਰ ਵਿਚ ।
ਗੁਝੀ = ਲੁਕੀ ।
ਮੁਲੰਮਾ ਪਾਜੁ = ਵਿਖਾਵਾ ।
ਪਾਰਸਿ = ਪਾਰਸ ਨਾਲ ।
ਸੁਵਰਨੁ = ਸੋਨਾ ।
ਧਣੀ = ਮਾਲਕ ।
ਥਾਇ ਪਾਇ = ਹਾਸਲ ਕਰ ਲੈਂਦਾ ਹੈ ।
ਵਥੁ = ਚੀਜ਼ ।
ਘਰਿ ਘਰਿ = ਹਰੇਕ ਘਰ ਵਿਚ ।
ਗੁਝੀ = ਲੁਕੀ ।
ਮੁਲੰਮਾ ਪਾਜੁ = ਵਿਖਾਵਾ ।
ਪਾਰਸਿ = ਪਾਰਸ ਨਾਲ ।
ਸੁਵਰਨੁ = ਸੋਨਾ ।
ਧਣੀ = ਮਾਲਕ ।
Sahib Singh
ਮਨ ਇੱਕ ਹੈ ਤੇ ਇੱਕ ਪਾਸੇ ਹੀ ਲੱਗ ਸਕਦਾ ਹੈ, ਜਿਥੇ ਜੁੜਦਾ ਹੈ, ਓਥੇ ਸਫਲਤਾ ਹਾਸਲ ਕਰ ਲੈਂਦਾ ਹੈ ।
ਬਹੁਤੀਆਂ ਗੱਲਾਂ ਬਾਹਰੋਂ ਬਾਹਰੋਂ ਕੋਈ ਪਿਆ ਕਰੇ (ਭਾਵ, ਗੱਲਾਂ ਕਰਨ ਦਾ ਕੋਈ ਲਾਭ ਨਹੀਂ), ਖਾ ਤੇ ਉਹੋ ਚੀਜ਼ ਸਕਦਾ ਹੈ ਜੇਹੜੀ ਘਰ ਵਿਚ ਹੋਵੇ (ਭਾਵ, ਮਨ ਜਿਥੇ ਲੱਗਾ ਹੋਇਆ ਹੈ, ਪ੍ਰਾਪਤ ਤਾਂ ਉਹੋ ਸ਼ੈ ਹੋਣੀ ਹੈ) ।
ਮਨ ਨੂੰ ਸਤਿਗੁਰੂ ਦੇ ਅਧੀਨ ਕੀਤੇ ਬਿਨਾ (ਇਹ) ਸਮਝ ਨਹੀਂ ਪੈਂਦੀ ਤੇ ਹਿਰਦੇ ਵਿਚੋਂ ਅਹੰਕਾਰ ਦੂਰ ਨਹੀਂ ਹੁੰਦਾ ।
ਅਹੰਕਾਰੀ ਜੀਵਾਂ ਨੂੰ (ਸਦਾ) ਤ੍ਰਿਸ਼ਨਾ ਤੇ ਦੁੱਖ (ਸਤਾਉਂਦੇ ਹਨ), (ਤ੍ਰਿਸ਼ਨਾ ਦੇ ਕਾਰਨ) ਹੱਥ ਅੱਡ ਕੇ ਘਰ ਘਰ ਮੰਗਦੇ ਫਿਰਦੇ ਹਨ (ਭਾਵ, ਉਹਨਾਂ ਦੀ ਤਿ੍ਰਪਤੀ ਨਹੀਂ ਹੁੰਦੀ ਤੇ ਇਸੇ ਕਰਕੇ ਦੁਖੀ ਰਹਿੰਦੇ ਹਨ) ।
ਉਨ੍ਹਾਂ ਦਾ ਮੁਲੰਮਾ ਪਾਜ (ਦਿਖਾਵਾ) ਲਹਿ ਜਾਂਦਾ ਹੈ ਅਤੇ ਕੂੜ ਤੇ ਠੱਗੀ ਲੁਕੀ ਨਹੀਂ ਰਹਿ ਸਕਦੀ, (ਪਰ ਉਹਨਾਂ ਵਿਚਾਰਿਆਂ ਦੇ ਭੀ ਕੀਹ ਵੱਸ) ?
ਪਿਛਲੇ (ਕੀਤੇ ਚੰਗੇ ਕੰਮਾਂ ਦੇ ਅਨੁਸਾਰ ਜਿਨ੍ਹਾਂ ਦੇ ਹਿਰਦੇ ਤੇ ਭਲੇ ਸੰਸਕਾਰ) ਲਿਖੇ ਹੋਏ ਹਨ, ਉਹਨਾਂ ਨੂੰ ਪੂਰਾ ਸਤਿਗੁਰੂ ਮਿਲ ਪੈਂਦਾ ਹੈ, ਤੇ ਜਿਵੇਂ ਪਾਰਸ ਨਾਲ ਲੱਗ ਕੇ ਲੋਹਾ ਸੋਨਾ ਬਣ ਜਾਂਦਾ ਹੈ ਤਿਵੇਂ ਸੰਗਤਿ ਵਿਚ ਰਲ ਕੇ (ਉਹ ਭੀ ਚੰਗੇ ਬਣ ਜਾਂਦੇ ਹਨ) ।
ਹੇ ਦਾਸ ਨਾਨਕ ਦੇ ਪ੍ਰਭੂ! (ਜੀਵਾਂ ਦੇ ਹੱਥ ਕੁਝ ਨਹੀਂ) ਤੂੰ ਆਪ ਸਭ ਦਾ ਮਾਲਕ ਹੈਂ ਜਿਵੇਂ ਤੈਨੂੰ ਚੰਗਾ ਲੱਗਦਾ ਹੈ ਤਿਵੇਂ ਜੀਵਾਂ ਨੂੰ ਤੋਰਦਾ ਹੈਂ ।੨ ।