ਪਉੜੀ ॥
ਜਿਨ ਹਰਿ ਹਿਰਦੈ ਸੇਵਿਆ ਤਿਨ ਹਰਿ ਆਪਿ ਮਿਲਾਏ ॥
ਗੁਣ ਕੀ ਸਾਝਿ ਤਿਨ ਸਿਉ ਕਰੀ ਸਭਿ ਅਵਗਣ ਸਬਦਿ ਜਲਾਏ ॥
ਅਉਗਣ ਵਿਕਣਿ ਪਲਰੀ ਜਿਸੁ ਦੇਹਿ ਸੁ ਸਚੇ ਪਾਏ ॥
ਬਲਿਹਾਰੀ ਗੁਰ ਆਪਣੇ ਜਿਨਿ ਅਉਗਣ ਮੇਟਿ ਗੁਣ ਪਰਗਟੀਆਏ ॥
ਵਡੀ ਵਡਿਆਈ ਵਡੇ ਕੀ ਗੁਰਮੁਖਿ ਆਲਾਏ ॥੭॥

Sahib Singh
ਵਿਕਣਿ = ਵੇਚਣ ਲਈ ।
ਪਲਰੀ = ਪਰਾਲੀ ਦੇ ਵੱਟੇ ।
(ਨੋਟ: = ਲਫ਼ਜ਼ 'ਵਿਕਣਿ' ਦਾ ਅਰਥ ‘ਵਿਕਦੇ ਹਨ’ ਕਰਨਾ ਗ਼ਲਤ ਹੈ; ਉਹ ਲਫ਼ਜ਼ 'ਵਿਕਨਿ' ਹੁੰਦਾ ਹੈ) ।
ਆਲਾਏ = ਉਚਾਰਦਾ ਹੈ ।੭ ।
    
Sahib Singh
ਜਿਨ੍ਹਾਂ ਜੀਵਾਂ ਨੇ ਹਿਰਦੇ ਵਿਚ ਪ੍ਰਭੂ ਦਾ ਸਿਮਰਨ ਕੀਤਾ, ਉਹਨਾਂ ਨੂੰ ਪ੍ਰਭੂ (ਆਪਣੇ ਵਿਚ) ਮਿਲਾ ਲੈਂਦਾ ਹੈ, ਉਹਨਾਂ ਨਾਲ (ਉਹਨਾਂ ਦੇ) ਗੁਣਾਂ ਦੀ ਜਿਨ੍ਹਾਂ ਨੇ ਭਿਆਲੀ ਕੀਤੀ ਹੈ, ਉਹਨਾਂ ਦੇ ਸਾਰੇ ਪਾਪ ਸ਼ਬਦ ਦੁਆਰਾ ਸਾੜੇ ਜਾਂਦੇ ਹਨ ।
(ਪਰ) ਹੇ ਸੱਚੇ ਪ੍ਰਭੂ! ਅੌਗੁਣਾਂ ਨੂੰ ਪਰਾਲੀ ਦੇ ਭਾ ਵੇਚਣ ਲਈ (ਭਾਵ, ਸਹਲੇ ਹੀ ਨਾਸ ਕਰਨ ਲਈ) ਗੁਣਾਂ ਦੀ ਇਹ ਸਾਂਝ ਉਸੇ ਨੂੰ ਮਿਲਦੀ ਹੈ ਜਿਸ ਨੂੰ ਤੂੰ ਆਪ ਦੇਂਦਾ ਹੈ ।
ਮੈਂ ਸਦਕੇ ਹਾਂ ਆਪਣੇ ਸਤਿਗੁਰੂ ਤੋਂ ਜਿਸ ਨੇ (ਜੀਵ ਦੇ) ਪਾਪ ਦੂਰ ਕਰ ਕੇ ਗੁਣ ਪਰਗਟ ਕੀਤੇ ਹਨ ।
ਜੋ ਜੀਵ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹੀ ਵੱਡੇ ਪ੍ਰਭੂ ਦੀ ਵੱਡੀ ਸਿਫ਼ਤਿ-ਸਾਲਾਹ ਕਰਨ ਲੱਗ ਪੈਂਦਾ ਹੈ ।੭ ।
Follow us on Twitter Facebook Tumblr Reddit Instagram Youtube