ਪਉੜੀ ॥
ਤੂ ਵੇਪਰਵਾਹੁ ਅਥਾਹੁ ਹੈ ਅਤੁਲੁ ਕਿਉ ਤੁਲੀਐ ॥
ਸੇ ਵਡਭਾਗੀ ਜਿ ਤੁਧੁ ਧਿਆਇਦੇ ਜਿਨ ਸਤਿਗੁਰੁ ਮਿਲੀਐ ॥
ਸਤਿਗੁਰ ਕੀ ਬਾਣੀ ਸਤਿ ਸਰੂਪੁ ਹੈ ਗੁਰਬਾਣੀ ਬਣੀਐ ॥
ਸਤਿਗੁਰ ਕੀ ਰੀਸੈ ਹੋਰਿ ਕਚੁ ਪਿਚੁ ਬੋਲਦੇ ਸੇ ਕੂੜਿਆਰ ਕੂੜੇ ਝੜਿ ਪੜੀਐ ॥
ਓਨ੍ਹਾ ਅੰਦਰਿ ਹੋਰੁ ਮੁਖਿ ਹੋਰੁ ਹੈ ਬਿਖੁ ਮਾਇਆ ਨੋ ਝਖਿ ਮਰਦੇ ਕੜੀਐ ॥੯॥
Sahib Singh
ਬਣੀਐ = ਬਣ ਜਾਈਦਾ ਹੈ ।
ਹੋਰਿ = ਕਈ ਹੋਰ ਮਨੁੱਖ ।
ਕੂੜਿਆਰ = ਕੂੜ ਦੇ ਵਪਾਰੀ ।
ਝੜਿ ਪੜੀਐ = ਰਹਿ ਜਾਂਦੇ ਹਨ ।
{ਨੋਟ: = ਲਫ਼ਜ਼ 'ਹੋਰਿ' ਤੇ 'ਹੋਰੁ ਦਾ ਫ਼ਰਕ ਵੇਖਣ-ਜੋਗ ਹੈ} ।੯ ।

ਹੇ ਪ੍ਰਭੂ! ਤੈਨੂੰ ਕਿਵੇਂ ਤੋਲੀਏ ?
ਤੂੰ ਵੇਪਰਵਾਹ, ਅਥਾਹ ਤੇ ਅਤੋਲ ਹੈਂ ।
ਜਿਨ੍ਹਾਂ ਨੂੰ ਸਤਿਗੁਰੂ ਮਿਲਦਾ ਹੈ ਤੇ ਜੇਹੜੇ ਤੇਰਾ ਸਿਮਰਨ ਕਰਦੇ ਹਨ, ਉਹ ਵੱਡੇ ਭਾਗਾਂ ਵਾਲੇ ਹਨ ।
ਸਤਿਗੁਰੂ ਦੀ ਬਾਣੀ ਸੱਚੇ ਪ੍ਰਭੂ ਦਾ ਸਰੂਪ ਹੈ (ਕਿਉਂਕਿ ਇਹ ਨਿਰੋਲ ਸੱਚੇ ਪ੍ਰਭੂ ਦੀ ਸਿਫ਼ਤਿ-ਸਾਲਾਹ ਹੈ) ਤੇ ਸਤਿਗੁਰੂ ਦੀ ਬਾਣੀ ਰਾਹੀਂ (ਸਤਿ ਸਰੂਪ) ਬਣ ਜਾਈਦਾ ਹੈ (ਭਾਵ ਜੋ ਨਾਮ ਜਪਦਾ ਹੈ ਉਹ ਨਾਮ ਵਿਚ ਸਮਾ ਜਾਂਦਾ ਹੈ) ।
ਕਈ ਹੋਰ ਕੂੜ ਦੇ ਵਪਾਰੀ ਸਤਿਗੁਰੂ ਦੀ ਰੀਸ ਕਰ ਕੇ ਕੱਚੀ-ਪਿੱਲੀ ਬਾਣੀ ਉਚਾਰਦੇ ਹਨ, ਪਰ ਉਹ (ਹਿਰਦੇ ਵਿਚ) ਕੂੜ ਹੋਣ ਕਰਕੇ ਝੜ ਪੈਂਦੇ ਹਨ (ਭਾਵ, ਸਤਿਗੁਰੂ ਦੀ ਬਰਾਬਰੀ ਨਹੀਂ ਕਰ ਸਕਦੇ, ਤੇ ਉਹਨਾਂ ਦਾ ਪਾਜ ਖੁੱਲ੍ਹ ਜਾਂਦਾ ਹੈ), ਉਹਨਾਂ ਦੇ ਹਿਰਦੇ ਵਿਚ ਕੁੱਝ ਹੋਰ ਹੁੰਦਾ ਹੈ ਤੇ ਮੂੰਹ ਵਿਚ ਹੋਰ, ਉਹ ਵਿਹੁ-ਮਾਇਆ ਨੂੰ ਇਕੱਤਰ ਕਰਨ ਲਈ ਝੁਰਦੇ ਹਨ ਤੇ ਖਪ ਖਪ ਮਰਦੇ ਹਨ ।੯ ।