ਮਃ ੪ ॥
ਜਿਨਾ ਅੰਦਰਿ ਨਾਮੁ ਨਿਧਾਨੁ ਹਰਿ ਤਿਨ ਕੇ ਕਾਜ ਦਯਿ ਆਦੇ ਰਾਸਿ ॥
ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਪ੍ਰਭੁ ਅੰਗੁ ਕਰਿ ਬੈਠਾ ਪਾਸਿ ॥
ਜਾਂ ਕਰਤਾ ਵਲਿ ਤਾ ਸਭੁ ਕੋ ਵਲਿ ਸਭਿ ਦਰਸਨੁ ਦੇਖਿ ਕਰਹਿ ਸਾਬਾਸਿ ॥
ਸਾਹੁ ਪਾਤਿਸਾਹੁ ਸਭੁ ਹਰਿ ਕਾ ਕੀਆ ਸਭਿ ਜਨ ਕਉ ਆਇ ਕਰਹਿ ਰਹਰਾਸਿ ॥
ਗੁਰ ਪੂਰੇ ਕੀ ਵਡੀ ਵਡਿਆਈ ਹਰਿ ਵਡਾ ਸੇਵਿ ਅਤੁਲੁ ਸੁਖੁ ਪਾਇਆ ॥
ਗੁਰਿ ਪੂਰੈ ਦਾਨੁ ਦੀਆ ਹਰਿ ਨਿਹਚਲੁ ਨਿਤ ਬਖਸੇ ਚੜੈ ਸਵਾਇਆ ॥
ਕੋਈ ਨਿੰਦਕੁ ਵਡਿਆਈ ਦੇਖਿ ਨ ਸਕੈ ਸੋ ਕਰਤੈ ਆਪਿ ਪਚਾਇਆ ॥
ਜਨੁ ਨਾਨਕੁ ਗੁਣ ਬੋਲੈ ਕਰਤੇ ਕੇ ਭਗਤਾ ਨੋ ਸਦਾ ਰਖਦਾ ਆਇਆ ॥੨॥
Sahib Singh
ਨਿਧਾਨੁ = ਖ਼ਜ਼ਾਨਾ ।
ਦਯਿ = ਖ਼ਸਮ ਨੇ ।
ਰਾਸਿ ਆਦੇ = ਸਿਰੇ ਚਾੜ੍ਹ ਦਿੱਤੇ ।
ਅੰਗੁ ਕਰਿ = ਪੱਖ ਕਰ ਕੇ ।
ਰਹਰਾਸਿ = ਬੇਨਤੀ, ਅਰਦਾਸ ।
ਗੁਰਿ ਪੂਰੈ = ਪੂਰੇ ਗੁਰੂ ਦੀ ਰਾਹੀਂ ।
ਨਿਹਚਲੁ = ਅਟੱਲ, ਨਾ ਮੁੱਕਣ ਵਾਲਾ ।
ਚੜੈ ਸਵਾਇਆ = ਵਧਦਾ ਜਾਂਦਾ ਹੈ ।
ਦੇਖਿ ਨ ਸਕੈ = ਵੇਖ ਕੇ ਸਹਾਰ ਨਹੀਂ ਸਕਦਾ ।
ਕਰਤੈ = ਕਰਤਾਰ ਨੇ ।
ਪਚਾਇਆ = ਸਾੜਿਆ ਹੈ ।੨ ।
ਦਯਿ = ਖ਼ਸਮ ਨੇ ।
ਰਾਸਿ ਆਦੇ = ਸਿਰੇ ਚਾੜ੍ਹ ਦਿੱਤੇ ।
ਅੰਗੁ ਕਰਿ = ਪੱਖ ਕਰ ਕੇ ।
ਰਹਰਾਸਿ = ਬੇਨਤੀ, ਅਰਦਾਸ ।
ਗੁਰਿ ਪੂਰੈ = ਪੂਰੇ ਗੁਰੂ ਦੀ ਰਾਹੀਂ ।
ਨਿਹਚਲੁ = ਅਟੱਲ, ਨਾ ਮੁੱਕਣ ਵਾਲਾ ।
ਚੜੈ ਸਵਾਇਆ = ਵਧਦਾ ਜਾਂਦਾ ਹੈ ।
ਦੇਖਿ ਨ ਸਕੈ = ਵੇਖ ਕੇ ਸਹਾਰ ਨਹੀਂ ਸਕਦਾ ।
ਕਰਤੈ = ਕਰਤਾਰ ਨੇ ।
ਪਚਾਇਆ = ਸਾੜਿਆ ਹੈ ।੨ ।
Sahib Singh
ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਖ਼ਜ਼ਾਨਾ ਹੈ, ਖਸਮ-ਪ੍ਰਭੂ ਨੇ ਉਹਨਾਂ ਦੇ ਕੰਮ ਆਪ ਸਿਰੇ ਚਾੜ੍ਹੇ ਹਨ; ਉਹਨਾਂ ਨੂੰ ਲੋਕਾਂ ਦੀ ਮੁਥਾਜੀ ਕਰਨ ਦੀ ਲੋੜ ਨਹੀਂ ਰਹਿੰਦੀ (ਕਿਉਂਕਿ) ਪ੍ਰਭੂ ਉਹਨਾਂ ਦਾ ਪੱਖ ਕਰ ਕੇ (ਸਦਾ) ਉਹਨਾਂ ਦੇ ਅੰਗ-ਸੰਗ ਹੈ ।
(ਮੁਥਾਜੀ ਤਾਂ ਕਿਤੇ ਰਹੀ, ਸਗੋਂ) ਸਭ ਲੋਕ ਉਹਨਾਂ ਦਾ ਦਰਸ਼ਨ ਕਰ ਕੇ ਉਹਨਾਂ ਦੀ ਵਡਿਆਈ ਕਰਦੇ ਹਨ (ਕਿਉਂਕਿ) ਜਦੋਂ ਸਿਰਜਨਹਾਰ ਆਪ ਉਹਨਾਂ ਦਾ ਪੱਖ ਕਰਦਾ ਹੈ ਤਾਂ ਹਰ ਕਿਸੇ ਨੇ ਪੱਖ ਕਰਨਾ ਹੋਇਆ, (ਇਥੋਂ ਤਕ ਕਿ) ਸ਼ਾਹ ਪਾਤਸ਼ਾਹ (ਭੀ) ਸਾਰੇ ਹਰੀ ਦੇ ਦਾਸ ਦੇ ਅੱਗੇ ਸਿਰ ਨਿਵਾਉਂਦੇ ਹਨ (ਕਿਉਂਕਿ ਉਹ ਭੀ ਤਾਂ) ਸਾਰੇ ਪ੍ਰਭੂ ਦੇ ਹੀ ਬਣਾਏ ਹੋਏ ਹਨ (ਪ੍ਰਭੂ ਦੇ ਦਾਸ ਤੋਂ ਆਕੀ ਕਿਵੇਂ ਹੋਣ) ?
(ਇਹੀ) ਵੱਡੀ ਵਡਿਆਈ ਪੂਰੇ ਸਤਿਗੁਰੂ ਦੀ ਹੀ ਹੈ (ਕਿ ਹਰੀ ਦੇ ਦਾਸ ਦਾ ਸ਼ਾਹਾਂ ਪਾਤਸ਼ਾਹਾਂ ਸਮੇਤ ਲੋਕ ਆਦਰ ਕਰਦੇ ਹਨ, ਤੇ ਉਹ) ਵੱਡੇ ਹਰੀ ਦੀ ਸੇਵਾ ਕਰ ਕੇ ਅਤੁਲ ਸੁਖ ਪਾਂਦਾ ਹੈ ।
ਪੂਰੇ ਸਤਿਗੁਰੂ ਦੀ ਰਾਹੀਂ ਪ੍ਰਭੂ ਨੇ (ਜੋ ਆਪਣੇ ਨਾਮ ਦਾ) ਦਾਨ (ਆਪਣੇ ਸੇਵਕ ਨੂੰ) ਬਖ਼ਸ਼ਿਆ ਹੈ ਉਹ ਮੁੱਕਦਾ ਨਹੀਂ, ਕਿਉਂਕਿ ਪ੍ਰਭੂ ਸਦਾ ਬਖ਼ਸ਼ਸ਼ ਕਰੀ ਜਾਂਦਾ ਹੈ ਤੇ ਉਹ ਦਾਨ (ਦਿਨੋ ਦਿਨ) ਵਧਦਾ ਰਹਿੰਦਾ ਹੈ ।
ਜੇਹੜਾ ਕੋਈ ਨਿੰਦਕ (ਇਹੋ ਜਿਹੇ ਹਰੀ ਦੇ ਦਾਸ ਦੀ) ਵਡਿਆਈ ਵੇਖ ਕੇ ਜਰ ਨਹੀਂ ਸਕਦਾ, ਉਸ ਨੂੰ ਸਿਰਜਣਹਾਰ ਨੇ ਆਪ (ਈਰਖਾ ਦੀ ਅੱਗ ਵਿਚ) ਦੁਖੀ ਕੀਤਾ ਹੈ ।
ਮੈਂ ਦਾਸ ਨਾਨਕ ਸਿਰਜਣਹਾਰ ਦੇ ਗੁਣ ਗਾਉਂਦਾ ਹਾਂ, ਉਹ ਆਪਣੇ ਭਗਤਾਂ ਦੀ ਸਦਾ ਰਾਖੀ ਕਰਦਾ ਆਇਆ ਹੈ ।੨ ।