ਪਉੜੀ ॥
ਜੋ ਤੁਧੁ ਸਚੁ ਧਿਆਇਦੇ ਸੇ ਵਿਰਲੇ ਥੋੜੇ ॥
ਜੋ ਮਨਿ ਚਿਤਿ ਇਕੁ ਅਰਾਧਦੇ ਤਿਨ ਕੀ ਬਰਕਤਿ ਖਾਹਿ ਅਸੰਖ ਕਰੋੜੇ ॥
ਤੁਧੁਨੋ ਸਭ ਧਿਆਇਦੀ ਸੇ ਥਾਇ ਪਏ ਜੋ ਸਾਹਿਬ ਲੋੜੇ ॥
ਜੋ ਬਿਨੁ ਸਤਿਗੁਰ ਸੇਵੇ ਖਾਦੇ ਪੈਨਦੇ ਸੇ ਮੁਏ ਮਰਿ ਜੰਮੇ ਕੋੜ੍ਹੇ ॥
ਓਇ ਹਾਜਰੁ ਮਿਠਾ ਬੋਲਦੇ ਬਾਹਰਿ ਵਿਸੁ ਕਢਹਿ ਮੁਖਿ ਘੋਲੇ ॥
ਮਨਿ ਖੋਟੇ ਦਯਿ ਵਿਛੋੜੇ ॥੧੧॥

Sahib Singh
ਬਰਕਤਿ = ਕਮਾਈ ।
ਬਰਕਤਿ ਖਾਹਿ = ਕਮਾਈ ਖਾਂਦੇ ਹਨ, ਭਾਵ, ਉਹਨਾਂ ਦਾ ਸਦਕਾ ਹੋਰ ਭੀ ਨਾਮ ਸਿਮਰਦੇ ਹਨ ।੧੧ ।
    
Sahib Singh
ਹੇ ਸੱਚੇ ਪ੍ਰ@ਭੂ! ਉਹ ਬਹੁਤ ਥੋਹੜੇ ਜੀਵ ਹਨ, ਜੋ (ਇਕਾਗਰ ਚਿੱਤ) ਤੇਰਾ ਸਿਮਰਨ ਕਰਦੇ ਹਨ ।
ਪੂਰਨ ਇਕਾਗ੍ਰਤਾ ਵਿਚ ਜੋ ਮਨੁੱਖ ਇੱਕ ਦਾ ਅਰਾਧਨ ਕਰਦੇ ਹਨ, ਉਹਨਾਂ ਦੀ ਕਮਾਈ ਬੇਅੰਤ ਜੀਵ ਖਾਂਦੇ ਹਨ ।
ਹੇ ਹਰੀ! (ਉਂਞ ਤਾਂ) ਸਾਰੀ ਸਿ੍ਰਸ਼ਟੀ ਤੇਰਾ ਧਿਆਨ ਧਰਦੀ ਹੈ, ਪਰ ਪਰਵਾਨ ਉਹ ਹੁੰਦੇ ਹਨ ਜਿਨ੍ਹਾਂ ਨੂੰ ਤੂੰ ਮਾਲਕ ਪਸੰਦ ਕਰਦਾ ਹੈਂ ।
ਸਤਿਗੁਰੂ ਦੀ ਸੇਵਾ ਤੋਂ ਸੱਖਣੇ ਰਹਿ ਕੇ ਜੋ ਮਨੁੱਖ ਖਾਣ ਪੀਣ ਤੇ ਪੈਨਣ ਦੇ ਰਸਾਂ ਵਿਚ ਲੱਗੇ ਹੋਏ ਹਨ, ਉਹ ਕੋੜ੍ਹੇ ਮੁੜ ਮੁੜ ਜੰਮਦੇ ਹਨ ।
ਇਹੋ ਜਿਹੇ ਮਨੁੱਖ ਸਾਹਮਣੇ (ਤਾਂ) ਮਿੱਠੀਆਂ ਗੱਲਾਂ ਕਰਦੇ ਹਨ (ਪਰ) ਪਿਛੋਂ ਮੂੰਹ ਵਿਚੋਂ ਵਿਹੁ ਘੋਲ ਕੇ ਕੱਢਦੇ ਹਨ (ਭਾਵ, ਰੱਜ ਕੇ ਨਿੰਦਾ ਕਰਦੇ ਹਨ) ।
ਇਹੋ ਜਿਹੇ ਮਨੋਂ ਖੋਟਿਆਂ ਨੂੰ ਖਸਮ ਨੇ (ਆਪਣੇ ਨਾਲੋਂ) ਵਿਛੋੜ ਦਿੱਤਾ ਹੈ ।
Follow us on Twitter Facebook Tumblr Reddit Instagram Youtube