ਮਃ ੪ ॥
ਸਾਹਿਬੁ ਜਿਸ ਕਾ ਨੰਗਾ ਭੁਖਾ ਹੋਵੈ ਤਿਸ ਦਾ ਨਫਰੁ ਕਿਥਹੁ ਰਜਿ ਖਾਏ ॥
ਜਿ ਸਾਹਿਬ ਕੈ ਘਰਿ ਵਥੁ ਹੋਵੈ ਸੁ ਨਫਰੈ ਹਥਿ ਆਵੈ ਅਣਹੋਦੀ ਕਿਥਹੁ ਪਾਏ ॥
ਜਿਸ ਦੀ ਸੇਵਾ ਕੀਤੀ ਫਿਰਿ ਲੇਖਾ ਮੰਗੀਐ ਸਾ ਸੇਵਾ ਅਉਖੀ ਹੋਈ ॥
ਨਾਨਕ ਸੇਵਾ ਕਰਹੁ ਹਰਿ ਗੁਰ ਸਫਲ ਦਰਸਨ ਕੀ ਫਿਰਿ ਲੇਖਾ ਮੰਗੈ ਨ ਕੋਈ ॥੨॥
Sahib Singh
ਨੰਗਾ ਭੁਖਾ = ਕੰਗਾਲ ।
ਵਥੁ = ਚੀਜ਼ ।
ਹਥਿ ਆਵੈ = ਹੱਥ ਵਿਚ ਆਉਂਦੀ ਹੈ, ਮਿਲਦੀ ਹੈ ।
ਵਥੁ = ਚੀਜ਼ ।
ਹਥਿ ਆਵੈ = ਹੱਥ ਵਿਚ ਆਉਂਦੀ ਹੈ, ਮਿਲਦੀ ਹੈ ।
Sahib Singh
ਜਿਸ ਨੌਕਰ ਦਾ ਮਾਲਕ ਕੰਗਾਲ ਹੋਵੇ, ਉਸ ਦੇ ਨੌਕਰ ਨੇ ਕਿੱਥੋਂ ਰੱਜ ਕੇ ਖਾਣਾ ਹੋਇਆ ?
ਨੌਕਰ ਨੂੰ ਉਹੋ ਵਸਤ ਮਿਲ ਸਕਦੀ ਹੈ ਜੋ ਮਾਲਕ ਦੇ ਘਰ ਵਿਚ ਹੋਵੇ, ਜੇ ਘਰ ਵਿਚ ਹੀ ਨਾ ਹੋਵੇ ਤਾਂ ਉਸ ਨੂੰ ਕਿੱਥੋਂ ਮਿਲੇ ?
ਜਿਸ ਦੀ ਸੇਵਾ ਕੀਤਿਆਂ ਫਿਰ ਭੀ ਲੇਖਾ ਮੰਗਿਆ ਜਾਣਾ ਹੋਵੇ, ਉਹ ਸੇਵਾ ਮੁਸ਼ਕਲ ਹੈ (ਭਾਵ, ਉਹਦੇ ਕਰਨ ਦਾ ਕੀਹ ਲਾਹ ਹੈ?) ਹੇ ਨਾਨਕ! ਜਿਸ ਹਰੀ ਤੇ ਸਤਿਗੁਰੂ ਦਾ ਦਰਸ਼ਨ (ਮਨੁੱਖਾ ਜਨਮ ਨੂੰ) ਸਫਲਾ (ਕਰਦਾ) ਹੈ, ਉਹਨਾਂ ਦੀ ਸੇਵਾ ਕਰਹੁ (ਤਾਕਿ) ਫਿਰ ਕੋਈ ਲੇਖਾ ਨਾ ਮੰਗੇ ।੨ ।