ਸਲੋਕ ਮਃ ੪ ॥
ਅੰਤਰਿ ਹਰਿ ਗੁਰੂ ਧਿਆਇਦਾ ਵਡੀ ਵਡਿਆਈ ॥
ਤੁਸਿ ਦਿਤੀ ਪੂਰੈ ਸਤਿਗੁਰੂ ਘਟੈ ਨਾਹੀ ਇਕੁ ਤਿਲੁ ਕਿਸੈ ਦੀ ਘਟਾਈ ॥
ਸਚੁ ਸਾਹਿਬੁ ਸਤਿਗੁਰੂ ਕੈ ਵਲਿ ਹੈ ਤਾਂ ਝਖਿ ਝਖਿ ਮਰੈ ਸਭ ਲੋੁਕਾਈ ॥
ਨਿੰਦਕਾ ਕੇ ਮੁਹ ਕਾਲੇ ਕਰੇ ਹਰਿ ਕਰਤੈ ਆਪਿ ਵਧਾਈ ॥
ਜਿਉ ਜਿਉ ਨਿੰਦਕ ਨਿੰਦ ਕਰਹਿ ਤਿਉ ਤਿਉ ਨਿਤ ਨਿਤ ਚੜੈ ਸਵਾਈ ॥
ਜਨ ਨਾਨਕ ਹਰਿ ਆਰਾਧਿਆ ਤਿਨਿ ਪੈਰੀ ਆਣਿ ਸਭ ਪਾਈ ॥੧॥
Sahib Singh
ਤੁਸਿ = ਤ੍ਰüੱਠ ਕੇ ।
ਪੂਰੈ = ਪੂਰੇ (ਪ੍ਰਭੂ) ਨੇ ।
ਝਖਿ ਝਖਿ = ਖਪ ਖਪ ਕੇ ।
ਲੋੁਕਾਈ = ( ੁ ) ਪੜ੍ਹਨਾ ਹੈ, ਅਸਲ ਪਾਠ ਹੈ 'ਲੋਕਾਈ', ਸਿ੍ਰਸ਼ਟੀ ।
ਕਰਤੈ = ਕਰਤੇ ਨੇ ।
ਚੜੈ ਸਵਾਈ = ਵਧਦੀ ਹੈ ।
ਤਿਨਿ = ਉਸ (ਪ੍ਰਭੂ) ਨੇ ।
ਆਣਿ = ਲਿਆ ਕੇ ।
ਸਭ = ਸਾਰੀ ਲੁਕਾਈ ।੧ ।

ਸਤਿਗੁਰੂ ਦੀ ਵਡਿਆਈ ਵੱਡੀ ਹੈ (ਕਿਉਂਕਿ ਉਹ) ਹਰੀ ਨੂੰ ਹਿਰਦੇ ਵਿਚ ਸਿਮਰਦਾ ਹੈ; ਪੂਰੇ ਪ੍ਰਭੂ ਨੇਸਤਿਗੁਰੂ ਨੂੰ ਪ੍ਰਸੰਨ ਹੋ ਕੇ (ਇਹੀ ਵਡਿਆਈ) ਬਖ਼ਸ਼ੀ ਹੈ (ਇਸ ਕਰਕੇ) ਕਿਸੇ ਦੇ ਘਟਾਇਆਂ ਰਤਾ ਭੀ ਨਹੀਂ ਘਟਦੀ ।
ਜਦੋਂ ਸੱਚਾ ਖਸਮ ਪ੍ਰਭੂ ਸਤਿਗੁਰੂ ਦਾ ਅੰਗ ਪਾਲਦਾ ਹੈ, ਤਾਂ ਸਾਰੀ ਦੁਨੀਆ (ਭਾਵੇਂ) ਪਈ ਝਖਾਂ ਮਾਰੇ (ਸਤਿਗੁਰੂ ਦਾ ਕੁਝ ਵਿਗਾੜ ਨਹੀਂ ਸਕਦੀ); ਸਤਿਗੁਰੂ ਦੀ ਵਡਿਆਈ ਸਿਰਜਣਹਾਰ ਨੇ ਆਪ ਵਧਾਈ ਹੈ ਤੇ ਦੋਖੀਆਂ ਦੇ ਮੂੰਹ ਕਾਲੇ ਕੀਤੇ ਹਨ ।
ਜਿਉਂ ਜਿਉਂ ਨਿੰਦਕ ਮਨੁੱਖ ਸਤਿਗੁਰੂ ਦੀ ਨਿੰਦਾ ਕਰਦੇ ਹਨ, ਤਿਉਂ ਤਿਉਂ ਸਤਿਗੁਰੂ ਦੀ ਵਡਿਆਈ ਵਧਦੀ ਹੈ ।
ਹੇ ਦਾਸ ਨਾਨਕ! (ਸਤਿਗੁਰੂ ਨੇ ਜਿਸ) ਪ੍ਰਭੂ ਦਾ ਸਿਮਰਨ ਕੀਤਾ ਹੈ, ਉਸ (ਪ੍ਰਭੂ) ਨੇ ਸਾਰੀ ਲੁਕਾਈ ਲਿਆ ਕੇ ਸਤਿਗੁਰੂ ਦੇ ਪੈਰਾਂ ਤੇ ਪਾ ਦਿੱਤੀ ਹੈ ।੧ ।