ਸਲੋਕ ਮਃ ੪ ॥
ਧੁਰਿ ਮਾਰੇ ਪੂਰੈ ਸਤਿਗੁਰੂ ਸੇਈ ਹੁਣਿ ਸਤਿਗੁਰਿ ਮਾਰੇ ॥
ਜੇ ਮੇਲਣ ਨੋ ਬਹੁਤੇਰਾ ਲੋਚੀਐ ਨ ਦੇਈ ਮਿਲਣ ਕਰਤਾਰੇ ॥
ਸਤਸੰਗਤਿ ਢੋਈ ਨਾ ਲਹਨਿ ਵਿਚਿ ਸੰਗਤਿ ਗੁਰਿ ਵੀਚਾਰੇ ॥
ਕੋਈ ਜਾਇ ਮਿਲੈ ਹੁਣਿ ਓਨਾ ਨੋ ਤਿਸੁ ਮਾਰੇ ਜਮੁ ਜੰਦਾਰੇ ॥
ਗੁਰਿ ਬਾਬੈ ਫਿਟਕੇ ਸੇ ਫਿਟੇ ਗੁਰਿ ਅੰਗਦਿ ਕੀਤੇ ਕੂੜਿਆਰੇ ॥
ਗੁਰਿ ਤੀਜੀ ਪੀੜੀ ਵੀਚਾਰਿਆ ਕਿਆ ਹਥਿ ਏਨਾ ਵੇਚਾਰੇ ॥
ਗੁਰੁ ਚਉਥੀ ਪੀੜੀ ਟਿਕਿਆ ਤਿਨਿ ਨਿੰਦਕ ਦੁਸਟ ਸਭਿ ਤਾਰੇ ॥
ਕੋਈ ਪੁਤੁ ਸਿਖੁ ਸੇਵਾ ਕਰੇ ਸਤਿਗੁਰੂ ਕੀ ਤਿਸੁ ਕਾਰਜ ਸਭਿ ਸਵਾਰੇ ॥
ਜੋ ਇਛੈ ਸੋ ਫਲੁ ਪਾਇਸੀ ਪੁਤੁ ਧਨੁ ਲਖਮੀ ਖੜਿ ਮੇਲੇ ਹਰਿ ਨਿਸਤਾਰੇ ॥
ਸਭਿ ਨਿਧਾਨ ਸਤਿਗੁਰੂ ਵਿਚਿ ਜਿਸੁ ਅੰਦਰਿ ਹਰਿ ਉਰ ਧਾਰੇ ॥
ਸੋ ਪਾਏ ਪੂਰਾ ਸਤਿਗੁਰੂ ਜਿਸੁ ਲਿਖਿਆ ਲਿਖਤੁ ਲਿਲਾਰੇ ॥
ਜਨੁ ਨਾਨਕੁ ਮਾਗੈ ਧੂੜਿ ਤਿਨ ਜੋ ਗੁਰਸਿਖ ਮਿਤ ਪਿਆਰੇ ॥੧॥
Sahib Singh
ਧੁਰਿ = ਧੁਰ ਤੋਂ ।
ਸਤਿਗੁਰਿ = ਗੁਰੂ ਨੇ ।
ਜੰਦਾਰ = ਅਵੈੜਾ ।
ਫਿਟਕੇ = ਫਿਟਕਾਰ ਪਾਈ ।
ਸੇ ਫਿਟੇ = ਉਹ ਫਿੱਟੇ ਹੋਏ ਅੰਹਕਾਰੀ ।
ਸਭਿ = ਸਾਰੇ ।
ਖੜਿ = ਖੜ ਕੇ, ਲੈ ਜਾ ਕੇ ।
ਉਰ = ਹਿਰਦਾ ।
ਲਿਲਾਰੇ = ਮੱਥੇ ਤੇ ।੧ ।
ਸਤਿਗੁਰਿ = ਗੁਰੂ ਨੇ ।
ਜੰਦਾਰ = ਅਵੈੜਾ ।
ਫਿਟਕੇ = ਫਿਟਕਾਰ ਪਾਈ ।
ਸੇ ਫਿਟੇ = ਉਹ ਫਿੱਟੇ ਹੋਏ ਅੰਹਕਾਰੀ ।
ਸਭਿ = ਸਾਰੇ ।
ਖੜਿ = ਖੜ ਕੇ, ਲੈ ਜਾ ਕੇ ।
ਉਰ = ਹਿਰਦਾ ।
ਲਿਲਾਰੇ = ਮੱਥੇ ਤੇ ।੧ ।
Sahib Singh
ਜੇਹੜੇ ਪਹਿਲਾਂ ਤੋਂ ਹੀ ਪੂਰੇ ਸਤਿਗੁਰੂ ਨੇ ਫਿਟਕਾਰੇ ਹਨ, ਉਹ ਹੁਣ (ਫਿਰ) ਸਤਿਗੁਰੂ ਵਲੋਂ ਮਾਰੇ ਗਏ ਹਨ (ਭਾਵ, ਸਤਿਗੁਰੂ ਵਲੋਂ ਮਨਮੁਖ ਹੋਏ ਹਨ) ।
ਜੇ ਉਹਨਾਂ ਨੂੰ (ਸਤਿਗੁਰੂ ਨਾਲ) ਮੇਲਣ ਲਈ ਬਥੇਰੀ ਤਾਂਘ ਭੀ ਕਰੀਏ (ਤਾਂ ਭੀ) ਸਿਰਜਣਹਾਰ ਉਹਨਾਂ ਨੂੰ ਮਿਲਣ ਨਹੀਂ ਦੇਂਦਾ ।
ਉਹਨਾਂ ਨੂੰ ਸਤਸੰਗ ਵਿਚ ਭੀ ਢੋਈ ਨਹੀਂ ਮਿਲਦੀ—ਗੁਰੂ ਨੇ ਭੀ ਸੰਗਤਿ ਵਿਚ ਏਹੀ ਵਿਚਾਰ ਕੀਤੀ ਹੈ ।
ਐਸ ਵੇਲੇ ਜੇ ਕੋਈ ਉਹਨਾਂ ਦਾ ਜਾ ਕੇ ਸਾਥੀ ਬਣੇ, ਉਸ ਨੂੰ ਭੀ ਜਮਦੂਤ ਤਾੜਨਾ ਕਰਦਾ ਹੈ (ਉਹ ਮਨੁੱਖ ਭੀ ਮਨ-ਮੁਖਤਾ ਵਾਲੇ ਕੰਮ ਹੀ ਕਰੇਗਾ, ਜਿਸ ਕਰਕੇ ਜੰਮ-ਮਾਰਗ ਦਾ ਭਾਗੀ ਬਣੇਗਾ) ।
ਜਿਨ੍ਹਾਂ ਮਨੁੱਖਾਂ ਨੂੰ ਬਾਬੇ (ਗੁਰੂ ਨਾਨਕ ਦੇਵ) ਨੇ ਮਨਮੁਖ ਕਰਾਰ ਦਿੱਤਾ, ਉਹਨਾਂ ਅਹੰਕਾਰੀਆਂ ਨੂੰ ਗੁਰੂ ਅੰਗਦ ਨੇ ਭੀ ਝੂਠਾ ਮਿਥਿਆ ।
ਤੀਜੇ ਥਾਂ ਬੈਠੇ ਗੁਰੂ ਨੇ, ਜਿਸ ਨੇ ਚੌਥੇ ਥਾਂ ਬੈਠੇ ਨੂੰ ਗੁਰੂ ਥਾਪਿਆ, ਵਿਚਾਰ ਕੀਤੀ ਕਿ ਇਹਨਾਂ ਕੰਗਾਲਾਂ ਦੇ ਕੀਹ ਵੱਸ ?
ਸੋ ਉਸ ਨੇ ਸਾਰੇ ਨਿੰਦਕ ਤੇ ਦੁਸ਼ਟ ਤਾਰ ਦਿੱਤੇ (ਭਾਵ, ਅਹੰਕਾਰ ਤੇ ਫਿਟੇਵੇਂ ਤੋਂ ਬਚਾ ਲਏ) ।
ਪੁੱਤਰ ਹੋਵੇ ਚਾਹੇ ਸਿੱਖ, ਜੋ ਕੋਈ (ਭੀ) ਸਤਿਗੁਰੂ ਦੀ ਸੇਵਾ ਕਰਦਾ ਹੈ ਸਤਿਗੁਰੂ ਉਸ ਦੇ ਸਾਰੇ ਕਾਰਜ ਸਵਾਰਦਾ ਹੈ—ਪੁੱਤਰ, ਧਨ, ਲੱਛਮੀ, ਜਿਸ ਭੀ ਸ਼ੈ ਦੀ ਉਹ ਇੱਛਾ ਕਰੇ, ਉਹੀ ਫਲ ਉਸ ਨੂੰ ਮਿਲਦਾ ਹੈ, (ਸਤਿਗੁਰੂ) ਉਸ ਨੂੰ ਲੈ ਜਾ ਕੇ (ਪ੍ਰਭੂ ਨਾਲ) ਮੇਲਦਾ ਹੈ ਤੇ ਪ੍ਰਭੂ (ਉਸ ਨੂੰ) ਪਾਰ ਉਤਾਰਦਾ ਹੈ ।
(ਮੁਕਦੀ ਗੱਲ), ਜਿਸ ਸਤਿਗੁਰੂ ਦੇ ਹਿਰਦੇ ਵਿਚ ਪ੍ਰਭੂ ਟਿਕਿਆ ਹੋਇਆ ਹੈ, ਉਸ ਵਿਚ ਸਾਰੇ ਖ਼ਜ਼ਾਨੇ ਹਨ ।
ਜਿਸ (ਮਨੁੱਖ) ਦੇ ਮੱਥੇ ਤੇ (ਪਿਛਲੇ ਕੀਤੇ ਚੰਗੇ ਕੰਮਾਂ ਦੇ ਸੰਸਕਾਰ-ਰੂਪੀ) ਲੇਖ ਲਿਖੇ ਹੋਏ ਹਨ, ਉਹ ਪੂਰੇ ਸਤਿਗੁਰੂ ਨੂੰ ਮਿਲ ਪੈਂਦਾ ਹੈ ।
(ਇਹੋ ਜਿਹੇ) ਜੋ ਮਿੱਤਰ ਪਿਆਰੇ ਗੁਰੂ ਕੇ ਸਿੱਖ ਹਨ, ਉਹਨਾਂ ਦੇ ਚਰਨਾਂ ਦੀ ਧੂੜ ਦਾਸ ਨਾਨਕ (ਭੀ) ਮੰਗਦਾ ਹੈ ।੧ ।