ਸਲੋਕ ਮਃ ੪ ॥
ਜਿਸੁ ਅੰਦਰਿ ਤਾਤਿ ਪਰਾਈ ਹੋਵੈ ਤਿਸ ਦਾ ਕਦੇ ਨ ਹੋਵੀ ਭਲਾ ॥
ਓਸ ਦੈ ਆਖਿਐ ਕੋਈ ਨ ਲਗੈ ਨਿਤ ਓਜਾੜੀ ਪੂਕਾਰੇ ਖਲਾ ॥
ਜਿਸੁ ਅੰਦਰਿ ਚੁਗਲੀ ਚੁਗਲੋ ਵਜੈ ਕੀਤਾ ਕਰਤਿਆ ਓਸ ਦਾ ਸਭੁ ਗਇਆ ॥
ਨਿਤ ਚੁਗਲੀ ਕਰੇ ਅਣਹੋਦੀ ਪਰਾਈ ਮੁਹੁ ਕਢਿ ਨ ਸਕੈ ਓਸ ਦਾ ਕਾਲਾ ਭਇਆ ॥
ਕਰਮ ਧਰਤੀ ਸਰੀਰੁ ਕਲਿਜੁਗ ਵਿਚਿ ਜੇਹਾ ਕੋ ਬੀਜੇ ਤੇਹਾ ਕੋ ਖਾਏ ॥
ਗਲਾ ਉਪਰਿ ਤਪਾਵਸੁ ਨ ਹੋਈ ਵਿਸੁ ਖਾਧੀ ਤਤਕਾਲ ਮਰਿ ਜਾਏ ॥
ਭਾਈ ਵੇਖਹੁ ਨਿਆਉ ਸਚੁ ਕਰਤੇ ਕਾ ਜੇਹਾ ਕੋਈ ਕਰੇ ਤੇਹਾ ਕੋਈ ਪਾਏ ॥
ਜਨ ਨਾਨਕ ਕਉ ਸਭ ਸੋਝੀ ਪਾਈ ਹਰਿ ਦਰ ਕੀਆ ਬਾਤਾ ਆਖਿ ਸੁਣਾਏ ॥੧॥

Sahib Singh
    ਜਿਸ ਦੇ ਹਿਰਦੇ ਵਿਚ ਪਰਾਈ ਈਰਖਾ ਹੋਵੇ, ਉਸ ਦਾ ਆਪਣਾ ਭੀ ਕਦੇ ਭਲਾ ਨਹੀਂ ਹੁੰਦਾ, ਉਸ ਦੇ ਬਚਨ ਤੇ ਕੋਈ ਇਤਬਾਰ ਨਹੀਂ ਕਰਦਾ, ਉਹ ਸਦਾ (ਮਾਨੋ) ਉਜਾੜ ਵਿਚ ਖਲੋਤਾ ਕੂਕਦਾ ਹੈ ।
    ਜਿਸੁ ਅੰਦਰਿ ਚੁਗਲੀ ਚੁਗਲੋ ਵਜੈ ਕੀਤਾ ਕਰਤਿਆ ਓਸ ਦਾ ਸਭੁ ਗਇਆ ॥ ਨਿਤ ਚੁਗਲੀ ਕਰੇ ਅਣਹੋਦੀ ਪਰਾਈ ਮੁਹੁ ਕਢਿ ਨ ਸਕੈ ਓਸ ਦਾ ਕਾਲਾ ਭਇਆ ॥{ਪੰਨਾ ੩੦੮} ਵਜੈ—ਵੱਜੈ, ਮਸ਼ਹੂਰ ਹੋ ਜਾਂਦਾ ਹੈ ।
ਅਣਹੋਦੀ = ਝੂਠੀ, ਜਿਸ ਦੀ ਅਸਲੀਅਤ ਨਹੀਂ ਹੈ ।
ਤਪਾਵਸੁ = ਨਿਆਂ, ਨਿਬੇੜਾ ।
ਵਿਸੁ = ਜ਼ਹਿਰ ।
    
Sahib Singh
ਜਿਸ ਮਨੁੱਖ ਦੇ ਹਿਰਦੇ ਵਿਚ ਚੁਗ਼ਲੀ ਹੁੰਦੀ ਹੈ ਉਹ ਚੁਗ਼ਲ (ਦੇ ਨਾਮ ਨਾਲ) ਹੀ ਮਸ਼ਹੂਰ ਹੋ ਜਾਂਦਾ ਹੈ, ਉਸ ਦੀ (ਪਿਛਲੀ) ਸਾਰੀ ਕੀਤੀ ਹੋਈ ਕਮਾਈ ਵਿਅਰਥ ਜਾਂਦੀ ਹੈ, ਉਹ ਸਦਾ ਪਰਾਈ ਝੂਠੀ ਚੁਗ਼ਲੀ ਕਰਦਾ ਹੈ, ਇਸ ਮੁਕਾਲਖ ਕਰਕੇ ਉਹ ਕਿਸੇ ਦੇ ਮੱਥੇ ਭੀ ਨਹੀਂ ਲੱਗ ਸਕਦਾ (ਉਸ ਦਾ ਮੂੰਹ ਕਾਲਾ ਹੋ ਜਾਂਦਾ ਹੈ ਤੇ ਵਿਖਾ ਨਹੀਂ ਸਕਦਾ) ।
ਇਸ ਮਨੁੱਖਾ ਜਨਮ ਵਿਚ ਸਰੀਰ ਕਰਮ-(ਰੂਪ ਬੀਜ ਬੀਜਣ ਲਈ) ਭੁੰਏਂ ਹੈ, ਇਸ ਵਿਚ ਜਿਸ ਤ੍ਰਹਾਂ ਦਾ ਬੀਜ ਮਨੁੱਖ ਬੀਜਦਾ ਹੈ, ਉਸੇ ਤ੍ਰਹਾਂ ਦਾ ਫਲ ਖਾਂਦਾ ਹੈ (ਕੀਤੇ ਕਰਮਾਂ ਦਾ ਨਿਬੇੜਾ ਗੱਲਾਂ ਉਤੇ ਨਹੀਂ ਹੁੰਦਾ, ਜੇ ਵਿਹੁ ਖਾਧੀ ਜਾਏ ਤਾਂ (ਅੰਮਿ੍ਰਤ ਦੀਆਂ ਗੱਲਾਂ ਕਰਦਿਆਂ ਭੀ ਮਨੁੱਖ ਬਚ ਨਹੀਂ ਸਕਦਾ) ਤੁਰੰਤ ਮਰ ਜਾਂਦਾ ਹੈ ।
ਹੇ ਭਾਈ! ਸੱਚੇ ਪ੍ਰਭੂ ਦਾ ਨਿਆਉਂ ਵੇਖੋ, ਜਿਸ ਤ੍ਰਹਾਂ ਦਾ ਕੋਈ ਕੰਮ ਕਰਦਾ ਹੈ, ਓਹੋ ਜਿਹਾ ਉਸ ਦਾ ਫਲ ਪਾ ਲੈਂਦਾ ਹੈ ।
ਹੇ ਨਾਨਕ! ਜਿਸ ਦਾਸ ਨੂੰ ਪ੍ਰਭੂ ਇਹ ਸਮਝਣ ਦੀ ਸਾਰੀ ਬੁਧਿ ਬਖ਼ਸ਼ਦਾ ਹੈ, ਉਹ ਪ੍ਰਭੂ ਦੇ ਦਰ ਦੀਆਂ ਇਹ ਗੱਲਾਂ ਕਰ ਕੇ ਸੁਣਾਉਂਦਾ ਹੈ ।੧ ।
Follow us on Twitter Facebook Tumblr Reddit Instagram Youtube