ਮਃ ੪ ॥
ਜਿ ਹੋਂਦੈ ਗੁਰੂ ਬਹਿ ਟਿਕਿਆ ਤਿਸੁ ਜਨ ਕੀ ਵਡਿਆਈ ਵਡੀ ਹੋਈ ॥
ਤਿਸੁ ਕਉ ਜਗਤੁ ਨਿਵਿਆ ਸਭੁ ਪੈਰੀ ਪਇਆ ਜਸੁ ਵਰਤਿਆ ਲੋਈ ॥
ਤਿਸ ਕਉ ਖੰਡ ਬ੍ਰਹਮੰਡ ਨਮਸਕਾਰੁ ਕਰਹਿ ਜਿਸ ਕੈ ਮਸਤਕਿ ਹਥੁ ਧਰਿਆ ਗੁਰਿ ਪੂਰੈ ਸੋ ਪੂਰਾ ਹੋਈ ॥
ਗੁਰ ਕੀ ਵਡਿਆਈ ਨਿਤ ਚੜੈ ਸਵਾਈ ਅਪੜਿ ਕੋ ਨ ਸਕੋਈ ॥
ਜਨੁ ਨਾਨਕੁ ਹਰਿ ਕਰਤੈ ਆਪਿ ਬਹਿ ਟਿਕਿਆ ਆਪੇ ਪੈਜ ਰਖੈ ਪ੍ਰਭੁ ਸੋਈ ॥੩॥
Sahib Singh
Sahib Singh
ਜਿਸ ਮਨੁੱਖ ਨੂੰ ਸਤਿਗੁਰੂ ਨੇ ਆਪ ਹੁੰਦਿਆਂ ਬਹਿ ਕੇ (ਭਾਵ, ਆਪਣੀ ਜ਼ਿੰਦਗੀ ਵਿਚ ਆਪਣੀ ਹੱਥੀਂ) ਤਿਲਕ ਦਿੱਤਾ ਹੋਵੇ, ਉਸ ਦੀ ਬਹੁਤ ਸੋਭਾ ਹੁੰਦੀ ਹੈ ।
ਉਸ ਦੇ ਅੱਗੇ ਸਾਰਾ ਸੰਸਾਰ ਨਿਊਂਦਾ ਹੈ ਤੇ ਉਸ ਦੀ ਚਰਨੀਂ ਲੱਗਦਾ ਹੈ, ਉਸ ਦੀ ਸੋਭਾ ਸਾਰੇ ਜਗਤ ਵਿਚ ਖਿੱਲਰ ਜਾਂਦੀ ਹੈ ।
ਜਿਸ ਦੇ ਮਥੇ ਤੇ ਪੂਰੇ ਸਤਿਗੁਰੂ ਨੇ ਹੱਥ ਰੱਖਿਆ ਹੋਵੇ (ਭਾਵ, ਜਿਸ ਦੀ ਸਹਾਇਤਾ ਸਤਿਗੁਰੂ ਨੇ ਕੀਤੀ) ਉਹ (ਸਭ ਗੁਣਾਂ ਵਿਚ) ਪੂਰਨ ਹੋ ਗਿਆ ਤੇ ਸਭ ਖੰਡਾਂ-ਬ੍ਰਹਮੰਡਾਂ ਦੇ ਜੀਆ-ਜੰਤ ਉਸ ਨੂੰ ਨਮਸਕਾਰ ਕਰਦੇ ਹਨ ।
ਸਤਿਗੁਰੂ ਦੀ ਵਡਿਆਈ ਦਿਨੋ-ਦਿਨ ਵਧਦੀ ਹੈ, ਕੋਈ ਮਨੁੱਖ ਉਸ ਦੀ ਬਰਾਬਰੀ ਨਹੀਂ ਕਰ ਸਕਦਾ, (ਕਿਉਂਕਿ) ਆਪਣੇ ਸੇਵਕ ਨਾਨਕ ਨੂੰ ਸਿਰਜਨਹਾਰ ਪ੍ਰਭੂ ਨੇ ਆਪ ਮਾਣ ਬਖ਼ਸ਼ਿਆ ਹੈ, (ਇਸ ਕਰਕੇ) ਪ੍ਰਭੂ ਆਪ ਲਾਜ ਰੱਖਦਾ ਹੈ ।੩ ।