ਪਉੜੀ ॥
ਸਚੁ ਸਚਾ ਸਤਿਗੁਰੁ ਅਮਰੁ ਹੈ ਜਿਸੁ ਅੰਦਰਿ ਹਰਿ ਉਰਿ ਧਾਰਿਆ ॥
ਸਚੁ ਸਚਾ ਸਤਿਗੁਰੁ ਪੁਰਖੁ ਹੈ ਜਿਨਿ ਕਾਮੁ ਕ੍ਰੋਧੁ ਬਿਖੁ ਮਾਰਿਆ ॥
ਜਾ ਡਿਠਾ ਪੂਰਾ ਸਤਿਗੁਰੂ ਤਾਂ ਅੰਦਰਹੁ ਮਨੁ ਸਾਧਾਰਿਆ ॥
ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਿ ਵਾਰਿਆ ॥
ਗੁਰਮੁਖਿ ਜਿਤਾ ਮਨਮੁਖਿ ਹਾਰਿਆ ॥੧੭॥
Sahib Singh
ਉਰਿ = ਹਿਰਦੇ ਵਿਚ ।
ਜਿਸੁ ਅੰਦਰਿ = ਜਿਸ ਗੁਰੂ ਦੇ ਅੰਦਰ ।
ਜਿਨਿ = ਜਿਸ (ਗੁਰੂ) ਨੇ ।
ਸਾਧਾਰਿਆ = ਆਧਾਰ ਵਾਲਾ ਧੀਰਜ ਵਾਲਾ ਹੋ ਗਿਆ ।
ਘੁਮਿ ਵਾਰਿਆ = ਸਦਕੇ ਵਾਰੀ ਹਾਂ ।੧੭ ।
ਜਿਸੁ ਅੰਦਰਿ = ਜਿਸ ਗੁਰੂ ਦੇ ਅੰਦਰ ।
ਜਿਨਿ = ਜਿਸ (ਗੁਰੂ) ਨੇ ।
ਸਾਧਾਰਿਆ = ਆਧਾਰ ਵਾਲਾ ਧੀਰਜ ਵਾਲਾ ਹੋ ਗਿਆ ।
ਘੁਮਿ ਵਾਰਿਆ = ਸਦਕੇ ਵਾਰੀ ਹਾਂ ।੧੭ ।
Sahib Singh
ਸਤਿਗੁਰੂ ਸਦਾ-ਥਿਰ ਰਹਿਣ ਵਾਲੇ ਅਮਰ ਪ੍ਰਭੂ ਦਾ ਰੂਪ ਹੈ, (ਕਿਉਂਕਿ) ਉਸ ਨੇ ਪ੍ਰਭੂ ਨੂੰ ਆਪਣੇ ਅੰਦਰ ਹਿਰਦੇ ਵਿਚ ਪਰੋਤਾ ਹੋਇਆ ਹੈ, (ਤੇ ਇਸ ਤ੍ਰਹਾਂ) ਉਸ ਨੇ (ਹਿਰਦੇ ਵਿਚੋਂ ਕਾਮ ਕਰੋਧ ਆਦਿਕ ਦੇ) ਵਿਹੁ ਨੂੰ ਕੱਢ ਦਿੱਤਾ ਹੈ ।
ਜਦੋਂ ਮੈਂ (ਅਜੇਹਾ ਇਹ) ਪੂਰਾ ਸਤਿਗੁਰੂ ਵੇਖਿਆ, ਤਦੋਂ ਮੇਰੇ ਮਨ ਨੂੰ ਅੰਦਰ ਧੀਰਜ ਆ ਗਈ (ਇਸ ਲਈ) ਮੈਂ ਆਪਣੇ ਸਤਿਗੁਰੂ ਤੋਂ ਸਦਾ ਵਾਰਨੇ ਤੇ ਸਦਕੇ ਜਾਂਦਾ ਹਾਂ ।
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਮਨੁੱਖਾ ਜਨਮ ਦੀ ਬਾਜ਼ੀ) ਜਿੱਤ ਜਾਂਦਾ ਹੈ ਤੇ ਮਨ ਦੇ ਪਿੱਛੇ ਤੁਰਨ ਵਾਲਾ ਹਾਰ ਜਾਂਦਾ ਹੈ ।੧੭ ।