ਸਲੋਕ ਮਃ ੪ ॥
ਕਰਿ ਕਿਰਪਾ ਸਤਿਗੁਰੁ ਮੇਲਿਓਨੁ ਮੁਖਿ ਗੁਰਮੁਖਿ ਨਾਮੁ ਧਿਆਇਸੀ ॥
ਸੋ ਕਰੇ ਜਿ ਸਤਿਗੁਰ ਭਾਵਸੀ ਗੁਰੁ ਪੂਰਾ ਘਰੀ ਵਸਾਇਸੀ ॥
ਜਿਨ ਅੰਦਰਿ ਨਾਮੁ ਨਿਧਾਨੁ ਹੈ ਤਿਨ ਕਾ ਭਉ ਸਭੁ ਗਵਾਇਸੀ ॥
ਜਿਨ ਰਖਣ ਕਉ ਹਰਿ ਆਪਿ ਹੋਇ ਹੋਰ ਕੇਤੀ ਝਖਿ ਝਖਿ ਜਾਇਸੀ ॥
ਜਨ ਨਾਨਕ ਨਾਮੁ ਧਿਆਇ ਤੂ ਹਰਿ ਹਲਤਿ ਪਲਤਿ ਛੋਡਾਇਸੀ ॥੧॥
Sahib Singh
ਮੇਲਿਓਨੁ = ਮਿਲਾਇਆ ਹੈ ਉਸ (ਪ੍ਰਭੂ) ਨੇ ।
ਮੁਖਿ = ਮੂੰਹ ਨਾਲ ।
ਸਤਿਗੁਰ = ਗੁਰੂ ਨੂੰ ।
ਘਰੀ = ਹਿਰਦੇ ਵਿਚ ।
ਹਲਤਿ = ਇਸ ਲੋਕ ਵਿਚ ।
ਪਲਤਿ = ਪਰਲੋਕ ਵਿਚ ।
ਮੁਖਿ = ਮੂੰਹ ਨਾਲ ।
ਸਤਿਗੁਰ = ਗੁਰੂ ਨੂੰ ।
ਘਰੀ = ਹਿਰਦੇ ਵਿਚ ।
ਹਲਤਿ = ਇਸ ਲੋਕ ਵਿਚ ।
ਪਲਤਿ = ਪਰਲੋਕ ਵਿਚ ।
Sahib Singh
ਜਿਸ ਮਨੁੱਖ ਨੂੰ ਕਿਰਪਾ ਕਰ ਕੇ ਉਸ ਪ੍ਰਭੂ ਨੇ ਸਤਿਗੁਰੂ ਮਿਲਾਇਆ ਹੈ, ਉਹ ਗੁਰੂ ਦੇ ਸਨਮੁਖ ਹੋ ਕੇ ਮੂੰਹੋਂ ਨਾਮ ਸਿਮਰਦਾ ਹੈ, ਤੇ ਉਹੋ ਕੁਝ ਕਰਦਾ ਹੈ ਜੋ ਸਤਿਗੁਰੂ ਨੂੰ ਚੰਗਾ ਲੱਗਦਾ ਹੈ, ਪੂਰਾ ਸਤਿਗੁਰੂ (ਅਗੋਂ) ਉਸ ਦੇ ਹਿਰਦੇ ਵਿਚ ('ਨਾਮੁ ਨਿਧਾਨ') ਵਸਾ ਦੇਂਦਾ ਹੈ ।
ਜਿਨ੍ਹਾਂ ਦੇ ਹਿਰਦੇ ਵਿਚ ਨਾਮ ਦਾ ਖ਼ਜ਼ਾਨਾ (ਵੱਸ ਪੈਂਦਾ) ਹੈ, ਸਤਿਗੁਰੂ ਉਹਨਾਂ ਦਾ ਸਾਰਾ ਡਰ ਦੂਰ ਕਰ ਦੇਂਦਾ ਹੈ ।
ਜਿਨ੍ਹਾਂ ਦੀ ਰੱਖਿਆ ਕਰਨ ਲਈ ਪ੍ਰਭੂ ਆਪ (ਤਿਆਰ) ਹੋਵੇ, ਹੋਰ ਕਿਤਨੀ ਹੀ ਦੁਨੀਆ ਖਪ ਖਪ ਮਰੇ (ਪਰ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦੀ) ।
(ਇਸ ਵਾਸਤੇ) ਹੇ ਨਾਨਕ! ਤੂੰ ਨਾਮ ਜਪ, ਪ੍ਰਭੂ ਇਸ ਲੋਕ ਵਿਚ ਤੇ ਪਰਲੋਕ ਵਿਚ (ਹਰੇਕ ਕਿਸਮ ਦੇ ਡਰ ਤੋਂ) ਬਚਾ ਲਏਗਾ ।੧ ।