ਸਲੋਕ ਮਃ ੪ ॥
ਜਿਨਾ ਅੰਦਰਿ ਉਮਰਥਲ ਸੇਈ ਜਾਣਨਿ ਸੂਲੀਆ ॥
ਹਰਿ ਜਾਣਹਿ ਸੇਈ ਬਿਰਹੁ ਹਉ ਤਿਨ ਵਿਟਹੁ ਸਦ ਘੁਮਿ ਘੋਲੀਆ ॥
ਹਰਿ ਮੇਲਹੁ ਸਜਣੁ ਪੁਰਖੁ ਮੇਰਾ ਸਿਰੁ ਤਿਨ ਵਿਟਹੁ ਤਲ ਰੋਲੀਆ ॥
ਜੋ ਸਿਖ ਗੁਰ ਕਾਰ ਕਮਾਵਹਿ ਹਉ ਗੁਲਮੁ ਤਿਨਾ ਕਾ ਗੋਲੀਆ ॥
ਹਰਿ ਰੰਗਿ ਚਲੂਲੈ ਜੋ ਰਤੇ ਤਿਨ ਭਿਨੀ ਹਰਿ ਰੰਗਿ ਚੋਲੀਆ ॥
ਕਰਿ ਕਿਰਪਾ ਨਾਨਕ ਮੇਲਿ ਗੁਰ ਪਹਿ ਸਿਰੁ ਵੇਚਿਆ ਮੋਲੀਆ ॥੧॥
Sahib Singh
ਉਮਰਥਲ = ਗੱਦਹੁਧਾਣਾ, ਅੰਦਰ ਦਾ ਫੋੜਾ ।
ਸੂਲੀ = ਤਿ੍ਰੱਖੀ ਪੀੜ ।
ਬਿਰਹੁ = ਵਿਛੋੜੇ ਤੋਂ ਉਪਜਿਆ ਪਿਆਰ ।
ਤਲ = ਚਰਨਾਂ ਦੇ ਹੇਠ ।
ਚਲੂਲਾ = ਗੂੜ੍ਹਾ ।
ਰੰਗਿ ਚਲੂਲੈ = ਗੂੜ੍ਹੇ ਰੰਗ ਵਿਚ ।
ਭਿਨੀ = ਭਿੱਜੀ ਹੋਈ ।
ਸੂਲੀ = ਤਿ੍ਰੱਖੀ ਪੀੜ ।
ਬਿਰਹੁ = ਵਿਛੋੜੇ ਤੋਂ ਉਪਜਿਆ ਪਿਆਰ ।
ਤਲ = ਚਰਨਾਂ ਦੇ ਹੇਠ ।
ਚਲੂਲਾ = ਗੂੜ੍ਹਾ ।
ਰੰਗਿ ਚਲੂਲੈ = ਗੂੜ੍ਹੇ ਰੰਗ ਵਿਚ ।
ਭਿਨੀ = ਭਿੱਜੀ ਹੋਈ ।
Sahib Singh
(ਜਿਵੇਂ) ਜਿਨ੍ਹਾਂ ਦੇ ਸਰੀਰ ਵਿਚ ਗੱਦਹੁਧਾਣਾ ਫੋੜਾ ਹੈ ਉਹੋ ਹੀ ਉਸ ਦੀ ਪੀੜਾ ਨੂੰ ਜਾਣਦੇ ਹਨ (ਤਿਵੇਂ ਜਿਨ੍ਹਾਂ ਦੇ ਹਿਰਦੇ ਵਿਚ ਵਿਛੋੜੇ ਦਾ ਸੱਲ ਹੈ ਉਹੋ ਹੀ ਉਸ ਦੀ ਪੀੜਾ ਨੂੰ ਜਾਣਦੇ ਹਨ, ਤੇ) ਵਿਛੋੜੇ ਤੋਂ ਪੈਦਾ ਹੋਏਪਿਆਰ ਨੂੰ ਭੀ ਉਹੀ ਸਮਝਦੇ ਹਨ—ਮੈਂ ਉਹਨਾਂ ਤੋਂ ਸਦਾ ਸਦਕੇ ਹਾਂ ।
ਹੇ ਹਰੀ! ਮੈਨੂੰ ਕੋਈ ਅਜੇਹਾ ਹੀ ਸੱਜਣ ਮਰਦ ਮਿਲਾ, ਅਜੇਹੇ ਬੰਦਿਆਂ (ਦੇ ਦੀਦਾਰ) ਦੀ ਖ਼ਾਤਰ ਮੇਰਾ ਸਿਰ ਉਹਨਾਂ ਦੇ ਪੈਰਾਂ ਹੇਠ ਰੁਲੇ ।
ਜੋ ਸਿੱਖ ਸਤਿਗੁਰੂ ਦੀ ਦੱਸੀ ਹੋਈ ਕਾਰ ਕਰਦੇ ਹਨ, ਮੈਂ ਉਹਨਾਂ ਦੇ ਗ਼ੁਲਾਮਾਂ ਦਾ ਗ਼ੁਲਾਮ ਹਾਂ, ਜਿਨ੍ਹਾਂ ਦੇ ਮਨ ਪ੍ਰਭੂ-ਨਾਮ ਦੇ ਗੂੜ੍ਹੇ ਰੰਗ ਵਿਚ ਰੰਗੇ ਹੋਏ ਹਨ, ਉਹਨਾਂ ਦੇ ਚੋਲੇ (ਭੀ, ਭਾਵ, ਸਰੀਰ) ਪ੍ਰਭੂ ਦੇ ਪਿਆਰ ਵਿਚ ਭਿੱਜੇ ਹੋਏ ਹੁੰਦੇ ਹਨ ।
ਹੇ ਨਾਨਕ! ਉਹਨਾਂ ਨੂੰ ਪ੍ਰਭੂ ਨੇ ਕਿਰਪਾ ਕਰ ਕੇ ਗੁਰੂ ਨਾਲ ਮਿਲਾਇਆ ਹੈ, ਤੇ ਉਹਨਾਂ ਆਪਣਾ ਸਿਰ ਗੁਰੂ ਅੱਗੇ ਵੇਚ ਦਿੱਤਾ ਹੈ ।੧ ।