ਪਉੜੀ ॥
ਸਾਲਾਹੀ ਸਚੁ ਸਾਲਾਹਣਾ ਸਚੁ ਸਚਾ ਪੁਰਖੁ ਨਿਰਾਲੇ ॥
ਸਚੁ ਸੇਵੀ ਸਚੁ ਮਨਿ ਵਸੈ ਸਚੁ ਸਚਾ ਹਰਿ ਰਖਵਾਲੇ ॥
ਸਚੁ ਸਚਾ ਜਿਨੀ ਅਰਾਧਿਆ ਸੇ ਜਾਇ ਰਲੇ ਸਚ ਨਾਲੇ ॥
ਸਚੁ ਸਚਾ ਜਿਨੀ ਨ ਸੇਵਿਆ ਸੇ ਮਨਮੁਖ ਮੂੜ ਬੇਤਾਲੇ ॥
ਓਹ ਆਲੁ ਪਤਾਲੁ ਮੁਹਹੁ ਬੋਲਦੇ ਜਿਉ ਪੀਤੈ ਮਦਿ ਮਤਵਾਲੇ ॥੧੯॥

Sahib Singh
ਆਲੁ ਪਤਾਲੁ = ਅਕਾਸ਼ ਪਤਾਲ, ਉੱਚਾ ਨੀਵਾਂ, ਬਕਵਾਸ ।
ਮਦਿ = ਸ਼ਰਾਬ ਦੇ ਕਾਰਨ ।
ਮਤਵਾਲੇ = ਸ਼ਰਾਬੀ, ਮਸਤ ।
    
Sahib Singh
(ਮੇਰਾ ਚਿੱਤ ਚਾਹੁੰਦਾ ਹੈ ਕਿ) ਜੋ ਨਿਰਾਲਾ ਪੁਰਖ ਸੱਚਾ ਹਰੀ ਹੈ, ਉਸ ਸੱਚੇ ਹਰੀ ਦੀ ਸਿਫ਼ਤਿ ਕਰਾਂ, ਉਸ ਦੀ ਸਿਫ਼ਤਿ ਕੀਤੀ ਹੋਈ ਸਦਾ ਨਾਲ ਨਿਭਦੀ ਹੈ, (ਚਿੱਤ ਲੋਚਦਾ ਹੈ ਕਿ) ਜੋ ਸੱਚਾ ਹਰੀ ਸਭ ਦਾ ਰਾਖਾ ਹੈ ਉਸ ਦੀ ਸੇਵਾ ਕਰਾਂ, ਤੇ ਸੱਚਾ ਹਰੀ ਮੇਰੇ ਮਨ ਵਿਚ ਨਿਵਾਸ ਕਰੇ ।
ਜਿਨ੍ਹਾਂ ਨੇ ਸੱਚ-ਮੁਚ ਸੱਚਾ ਹਰੀ ਸੇਵਿਆ ਹੈ ਉਹ ਉਸ ਸੱਚੇ ਦੇ ਨਾਲ ਜਾ ਰਲੇ ਹਨ ।
ਜਿਨ੍ਹਾਂ ਨੇ ਸੱਚੇ ਹਰੀ ਨੂੰ ਨਹੀਂ ਸੇਵਿਆ, ਉਹ ਮਨਮੁਖ ਮੂਰਖ ਤੇ ਭੂਤਨੇ ਮੂੰਹੋਂ ਅਜਿਹਾ ਬਕਵਾਸ ਕਰਦੇ ਹਨ ਜਿਵੇਂ ਸ਼ਰਾਬ ਪੀਤਿਆਂ ਸ਼ਰਾਬੀ (ਬਕਵਾਸ ਕਰਦੇ ਹਨ) ।੧੯ ।
Follow us on Twitter Facebook Tumblr Reddit Instagram Youtube