ਮਹਲਾ ੩ ॥
ਹਉਮੈ ਜਗਤੁ ਭੁਲਾਇਆ ਦੁਰਮਤਿ ਬਿਖਿਆ ਬਿਕਾਰ ॥
ਸਤਿਗੁਰੁ ਮਿਲੈ ਤ ਨਦਰਿ ਹੋਇ ਮਨਮੁਖ ਅੰਧ ਅੰਧਿਆਰ ॥
ਨਾਨਕ ਆਪੇ ਮੇਲਿ ਲਏ ਜਿਸ ਨੋ ਸਬਦਿ ਲਾਏ ਪਿਆਰੁ ॥੩॥
Sahib Singh
Sahib Singh
ਹਉਮੈ ਨੇ ਜਗਤ ਨੂੰ ਕੁਰਾਹੇ ਪਾਇਆ ਹੋਇਆ ਹੈ, ਖੋਟੀ ਮਤਿ ਤੇ ਮਾਇਆ ਵਿਚ (ਫਸ ਕੇ) ਵਿਕਾਰ ਕਰੀ ਜਾਂਦਾ ਹੈ ।
ਜਿਸ ਮਨੁੱਖ ਨੂੰ ਗੁਰੂ ਮਿਲਦਾ ਹੈ ਉਸ ਤੇ (ਪ੍ਰਭੂ ਦੀ ਮਿਹਰ ਦੀ) ਨਜ਼ਰ ਹੁੰਦੀ ਹੈ, ਮਨ ਦੇ ਮੁਰੀਦ ਮਨੁੱਖ ਨਦਾਰ ਅੰਨ੍ਹੇ ਰਹਿੰਦੇ ਹਨ ।
ਹੇ ਨਾਨਕ! ਹਰੀ ਜਿਸ ਮਨੁੱਖ ਦਾ ਪਿਆਰ ਸ਼ਬਦ ਵਿਚ ਲਾਂਦਾ ਹੈ, ਉਸ ਨੂੰ ਹਰੀ ਆਪ ਹੀ ਆਪਣੇ ਨਾਲ ਮੇਲ ਲੈਂਦਾ ਹੈ ।੩ ।