ਮਃ ੪ ॥
ਸਤਿਗੁਰੁ ਸੇਵੀਐ ਆਪਣਾ ਪਾਈਐ ਨਾਮੁ ਅਪਾਰੁ ॥
ਭਉਜਲਿ ਡੁਬਦਿਆ ਕਢਿ ਲਏ ਹਰਿ ਦਾਤਿ ਕਰੇ ਦਾਤਾਰੁ ॥
ਧੰਨੁ ਧੰਨੁ ਸੇ ਸਾਹ ਹੈ ਜਿ ਨਾਮਿ ਕਰਹਿ ਵਾਪਾਰੁ ॥
ਵਣਜਾਰੇ ਸਿਖ ਆਵਦੇ ਸਬਦਿ ਲਘਾਵਣਹਾਰੁ ॥
ਜਨ ਨਾਨਕ ਜਿਨ ਕਉ ਕ੍ਰਿਪਾ ਭਈ ਤਿਨ ਸੇਵਿਆ ਸਿਰਜਣਹਾਰੁ ॥੨॥
Sahib Singh
Sahib Singh
ਆਪਣੇ ਸਤਿਗੁਰੂ ਦੀ ਦੱਸੀ ਹੋਈ ਕਾਰ ਕਰੀਏ, ਤਾਂ ਨਾਹ ਮੁੱਕਣ ਵਾਲਾ ਨਾਮ (ਭਾਵ, ਨਾਮ ਦਾ ਖ਼ਜ਼ਾਨਾ) ਮਿਲ ਜਾਂਦਾ ਹੈ, ਦਾਤਾਂ ਦੇਣ ਵਾਲਾ ਹਰੀ (ਨਾਮ ਦੀ ਇਹ) ਦਾਤਿ ਬਖ਼ਸ਼ਦਾ ਹੈ ਤੇ (ਨਾਮ) ਸੰਸਾਰ-ਸਾਗਰ ਵਿਚ ਡੁਬੱਦੇ ਨੂੰ ਕੱਢ ਲੈਂਦਾ ਹੈ ।
ਜੋ ਸ਼ਾਹ ਨਾਮ (ਦੀ ਰਾਸਿ) ਨਾਲ ਵਪਾਰ ਕਰਦੇ ਹਨ ਉਹ ਵਡਭਾਗੀ ਹਨ, (ਕਿਉਂਕਿ ਇਹੋ ਜਿਹਾ) ਵਣਜ ਕਰਨ ਵਾਲੇ ਜੋ ਸਿੱਖ (ਸਤਿਗੁਰੂ ਦੇ ਕੋਲ) ਆਉਂਦੇ ਹਨ, (ਸਤਿਗੁਰੂ ਉਹਨਾਂ ਨੂੰ ਆਪਣੇ) ਸ਼ਬਦ ਰਾਹੀਂ (ਭਉਜਲ ਤੋਂ) ਪਾਰ ਉਤਾਰ ਦੇਂਦਾ ਹੈ ।
ਜੋ ਸ਼ਾਹ ਨਾਮ (ਦੀ ਰਾਸਿ) ਨਾਲ ਵਪਾਰ ਕਰਦੇ ਹਨ ਉਹ ਵਡਭਾਗੀ ਹਨ, (ਕਿਉਂਕਿ ਇਹੋ ਜਿਹਾ) ਵਣਜ ਕਰਨ ਵਾਲੇ ਜੋ ਸਿੱਖ (ਸਤਿਗੁਰੂ ਦੇ ਕੋਲ) ਆਉਂਦੇ ਹਨ, (ਸਤਿਗੁਰੂ ਉਹਨਾਂ ਨੂੰ ਆਪਣੇ) ਸ਼ਬਦ ਰਾਹੀਂ (ਭਉਜਲ ਤੋਂ) ਪਾਰ ਉਤਾਰ ਦੇਂਦਾ ਹੈ ।