ਪਉੜੀ ॥
ਸਚੁ ਸਚੇ ਕੇ ਜਨ ਭਗਤ ਹਹਿ ਸਚੁ ਸਚਾ ਜਿਨੀ ਅਰਾਧਿਆ ॥
ਜਿਨ ਗੁਰਮੁਖਿ ਖੋਜਿ ਢੰਢੋਲਿਆ ਤਿਨ ਅੰਦਰਹੁ ਹੀ ਸਚੁ ਲਾਧਿਆ ॥
ਸਚੁ ਸਾਹਿਬੁ ਸਚੁ ਜਿਨੀ ਸੇਵਿਆ ਕਾਲੁ ਕੰਟਕੁ ਮਾਰਿ ਤਿਨੀ ਸਾਧਿਆ ॥
ਸਚੁ ਸਚਾ ਸਭ ਦੂ ਵਡਾ ਹੈ ਸਚੁ ਸੇਵਨਿ ਸੇ ਸਚਿ ਰਲਾਧਿਆ ॥
ਸਚੁ ਸਚੇ ਨੋ ਸਾਬਾਸਿ ਹੈ ਸਚੁ ਸਚਾ ਸੇਵਿ ਫਲਾਧਿਆ ॥੨੨॥

Sahib Singh
ਕੰਟਕੁ = ਕੰਡਾ ।
ਸੇਵਨਿ = ਸਿਮਰਦੇ ਹਨ ।
    
Sahib Singh
ਜੋ ਮਨੁੱਖ ਸੱਚੇ ਹਰੀ ਦਾ ਸਚ-ਮੁਚ ਭਜਨ ਕਰਦੇ ਹਨ, ਉਹੋ ਹੀ ਸੱਚੇ ਦੇ ਭਗਤ (ਕਹੀਦੇ) ਹਨ ।
ਜੋ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਖੋਜ ਕੇ ਢੂੰਢਦੇ ਹਨ (ਭਾਵ, ਜਤਨ ਨਾਲ ਭਾਲਦੇ ਹਨ) ਉਹ ਆਪਣੇ ਹਿਰਦੇ ਵਿਚ ਹੀ ਪ੍ਰਭੂ ਨੂੰ ਲੱਭ ਲੈਂਦੇ ਹਨ ।
ਜਿਨ੍ਹਾਂ ਮਨੁੱਖਾਂ ਨੇ ਸੱਚਾ ਸਾਈਂ ਸਚ-ਮੁਚ ਸੇਵਿਆ ਹੈ ਉਹਨਾਂ ਨੇ ਦੁਖਦਾਈ ਕਾਲ ਨੂੰ ਮਾਰ ਕੇ ਕਾਬੂ ਕਰ ਲਿਆ ਹੈ, (ਭਾਵ, ਉਹਨਾਂ ਨੂੰ ਕਾਲ ਕੰਡੇ ਵਾਂਗ ਦੁਖਦਾਈ ਨਹੀਂ ਜਾਪਦਾ) ।
ਜੋ ਸੱਚਾ ਹਰੀ ਸਭ ਤੋਂ ਵੱਡਾ ਹੈ, ਉਸ ਦੀ ਬੰਦਗੀ ਜੋ ਮਨੁੱਖ ਕਰਦੇ ਹਨ, ਉਹ ਉਸ ਵਿਚ ਹੀ ਲੀਨ ਹੋ ਜਾਂਦੇ ਹਨ ।
ਧੰਨ ਹੈ ਸੱਚਾ ਪ੍ਰਭੂ, ਧੰਨ ਹੈ ਸੱਚਾ ਪ੍ਰਭੂ (ਇਸ ਤ੍ਰਹਾਂ) ਜੋ ਮਨੁੱਖ ਸਚ-ਮੁਚ ਸੱਚੇ ਦੀ ਅਰਾਧਨਾ ਕਰਦੇ ਹਨ, ਉਹਨਾਂ ਨੂੰ ਉੱਤਮ ਫਲ ਪ੍ਰਾਪਤ ਹੁੰਦਾ ਹੈ (ਭਾਵ, ਉਹ ਮਨੁੱਖਾ ਜਨਮ ਨੂੰ ਸਫਲਾ ਕਰ ਲੈਂਦੇ ਹਨ) ।੨੨ ।
Follow us on Twitter Facebook Tumblr Reddit Instagram Youtube