ਸਲੋਕ ਮਃ ੪ ॥
ਮਨਮੁਖੁ ਪ੍ਰਾਣੀ ਮੁਗਧੁ ਹੈ ਨਾਮਹੀਣ ਭਰਮਾਇ ॥
ਬਿਨੁ ਗੁਰ ਮਨੂਆ ਨਾ ਟਿਕੈ ਫਿਰਿ ਫਿਰਿ ਜੂਨੀ ਪਾਇ ॥
ਹਰਿ ਪ੍ਰਭੁ ਆਪਿ ਦਇਆਲ ਹੋਹਿ ਤਾਂ ਸਤਿਗੁਰੁ ਮਿਲਿਆ ਆਇ ॥
ਜਨ ਨਾਨਕ ਨਾਮੁ ਸਲਾਹਿ ਤੂ ਜਨਮ ਮਰਣ ਦੁਖੁ ਜਾਇ ॥੧॥

Sahib Singh
ਮੁਗਧੁ = ਮੂਰਖ ।
ਮਨੂਆ = ਹੋਛਾ ਮਨ ।
ਜਨਮ ਮਰਣ ਦੁਖੁ = ਜਨਮ ਤੋਂ ਮਰਨ ਤੱਕ ਦਾ ਦੁੱਖ, ਸਾਰੀ ਉਮਰ ਦਾ ਦੁਖ ।
    
Sahib Singh
ਮਨਮੁਖ ਮਨੁੱਖ ਮੂਰਖ ਹੈ, ਨਾਮ ਤੋਂ ਸੱਖਣਾ ਭਟਕਦਾ ਫਿਰਦਾ ਹੈ ।
ਸਤਿਗੁਰੂ ਤੋਂ ਬਿਨਾ ਉਸ ਦਾ ਹੋਛਾ ਮਨ (ਕਿਸੇ ਆਸਰੇ ਤੇ) ਟਿਕ ਨਹੀਂ ਸਕਦਾ (ਇਸ ਵਾਸਤੇ) ਫਿਰ ਫਿਰ ਜੂਨਾਂ ਵਿਚ ਪੈਂਦਾ ਹੈ ।
ਜੇ ਹਰੀ ਪ੍ਰਭੂ ਆਪ ਮਿਹਰ ਕਰੇ ਤਾਂ ਸਤਿਗੁਰੂ ਆ ਕੇ ਮਿਲ ਪੈਂਦਾ ਹੈ (ਤੇ ਨਾਮ ਦੇ ਆਸਰੇ ਟਿਕਾ ਕੇ ਭਟਕਣ ਤੋਂ ਬਚਾ ਲੈਂਦਾ ਹੈ) ।
(ਇਸ ਵਾਸਤੇ) ਹੇ ਦਾਸ ਨਾਨਕ! ਤੂੰ ਭੀ ਨਾਮ ਦੀ ਸਿਫ਼ਤਿ-ਸਾਲਾਹ ਕਰ (ਤਾ ਕਿ) ਤੇਰਾ ਸਾਰੀ ਉਮਰ ਦਾ ਦੁੱਖ ਮੁੱਕ ਜਾਏ ।੧ ।
Follow us on Twitter Facebook Tumblr Reddit Instagram Youtube