ਪਉੜੀ ॥
ਤੂ ਕਰਤਾ ਸਭੁ ਕਿਛੁ ਜਾਣਦਾ ਜੋ ਜੀਆ ਅੰਦਰਿ ਵਰਤੈ ॥
ਤੂ ਕਰਤਾ ਆਪਿ ਅਗਣਤੁ ਹੈ ਸਭੁ ਜਗੁ ਵਿਚਿ ਗਣਤੈ ॥
ਸਭੁ ਕੀਤਾ ਤੇਰਾ ਵਰਤਦਾ ਸਭ ਤੇਰੀ ਬਣਤੈ ॥
ਤੂ ਘਟਿ ਘਟਿ ਇਕੁ ਵਰਤਦਾ ਸਚੁ ਸਾਹਿਬ ਚਲਤੈ ॥
ਸਤਿਗੁਰ ਨੋ ਮਿਲੇ ਸੁ ਹਰਿ ਮਿਲੇ ਨਾਹੀ ਕਿਸੈ ਪਰਤੈ ॥੨੪॥
Sahib Singh
ਗਣਤ = ਚਿੰਤਾ ਫ਼ਿਕਰ ।
ਪਰਤੈ = {ਇਸ ਦਾ ਅਰਥ 'ਪਰ ਤੋਂ' ਕਰਨਾ ਗ਼ਲਤ ਹੈ, 'ਤੋਂ' ਵਾਸਤੇਲਫ਼ਜ਼ 'ਤੇ' ਚਾਹੀਦਾ ਸੀ ।
'ਪਰਤੈ' ਇਕੱਠਾ ਇਕੋ ਲਫ਼ਜ਼ ਹੈ} ਪਰਤਿਆ, ਪਰਤਾਇਆ ।
ਪਰਤੈ = {ਇਸ ਦਾ ਅਰਥ 'ਪਰ ਤੋਂ' ਕਰਨਾ ਗ਼ਲਤ ਹੈ, 'ਤੋਂ' ਵਾਸਤੇਲਫ਼ਜ਼ 'ਤੇ' ਚਾਹੀਦਾ ਸੀ ।
'ਪਰਤੈ' ਇਕੱਠਾ ਇਕੋ ਲਫ਼ਜ਼ ਹੈ} ਪਰਤਿਆ, ਪਰਤਾਇਆ ।
Sahib Singh
ਹੇ ਸਿਰਜਣਹਾਰ! ਜੋ ਕੁਝ ਜੀਵਾਂ ਦੇ ਮਨਾਂ ਵਿਚ ਵਰਤਦਾ ਹੈ (ਭਾਵ, ਜੋ ਫੁਰਨੇ ਫੁਰਦੇ ਹਨ), ਤੂੰ ਉਹ ਸਾਰਾ ਜਾਣਦਾ ਹੈਂ, ਸਾਰਾ ਸੰਸਾਰ ਹੀ ਇਸ ਗਣਤ (ਲਾਹੇ ਤੋਟੇ ਦੀ ਵਿਚਾਰ, ਚਿੰਤਾ ਦੇ ਫੁਰਨੇ) ਵਿਚ ਹੈ, ਹੇ ਸਿਰਜਣਹਾਰ! ਇਕ ਤੂੰ ਇਸ ਤੋਂ ਪਰੇ ਹੈਂ, (ਕਿਉਂਕਿ) ਜੋ ਕੁਝ ਹੋ ਰਿਹਾ ਹੈ ਸਭ ਤੇਰਾ ਕੀਤਾ ਹੋ ਰਿਹਾ ਹੈ, ਸਾਰੀ (ਸਿ੍ਰਸ਼ਟੀ ਦੀ) ਬਨਾਵਟ ਹੀ ਤੇਰੀ ਬਣਾਈ ਹੋਈ ਹੈ ।
ਹੇ ਹਰੀ! ਤੂੰ ਹਰੇਕ ਘਟ ਵਿਚ ਵਿਆਪਕ ਹੈਂ, ਤੇਰੇ ਕੌਤਕ (ਅਸਚਰਜ) ਹਨ ।
(ਸਭ ਥਾਈਂ ਵਿਆਪਕ ਹੁੰਦੇ ਹੋਏ ਹਰੀ ਨੂੰ ਭੀ ਆਪਣੇ ਆਪ ਕੋਈ ਨਹੀਂ ਲੱਭ ਸਕਿਆ) ਜੋ ਮਨੁੱਖ ਸਤਿਗੁਰੂ ਨੂੰ ਮਿਲਿਆ ਹੈ, ਉਸੇ ਨੇ ਹੀ ਹਰੀ ਨੂੰ ਲੱਭਾ ਹੈ, (ਮਾਇਆ) ਦੇ ਕਿਸੇ (ਅਡੰਬਰ) ਨੇ ਉਹਨਾਂ ਨੂੰ ਹਰੀ ਵਲੋਂ ਪਰਤਾਇਆ ਨਹੀਂ ।੨੪ ।