ਸਲੋਕੁ ਮਃ ੪ ॥
ਇਹੁ ਮਨੂਆ ਦ੍ਰਿੜੁ ਕਰਿ ਰਖੀਐ ਗੁਰਮੁਖਿ ਲਾਈਐ ਚਿਤੁ ॥
ਕਿਉ ਸਾਸਿ ਗਿਰਾਸਿ ਵਿਸਾਰੀਐ ਬਹਦਿਆ ਉਠਦਿਆ ਨਿਤ ॥
ਮਰਣ ਜੀਵਣ ਕੀ ਚਿੰਤਾ ਗਈ ਇਹੁ ਜੀਅੜਾ ਹਰਿ ਪ੍ਰਭ ਵਸਿ ॥
ਜਿਉ ਭਾਵੈ ਤਿਉ ਰਖੁ ਤੂ ਜਨ ਨਾਨਕ ਨਾਮੁ ਬਖਸਿ ॥੧॥
Sahib Singh
ਦਿ੍ਰੜੁ = ਪੱਕਾ ।
ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ ।
ਮਰਣ ਜੀਵਣ ਕੀ ਚਿੰਤਾ = ਸਾਰੀ ਉਮਰ ਦੀ ਚਿੰਤਾ ।
ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ ।
ਮਰਣ ਜੀਵਣ ਕੀ ਚਿੰਤਾ = ਸਾਰੀ ਉਮਰ ਦੀ ਚਿੰਤਾ ।
Sahib Singh
(ਜੇ) ਸਤਿਗੁਰੂ ਦੇ ਸਨਮੁਖ ਹੋ ਕੇ ਮਨ (ਪ੍ਰਭੂ ਦੀ ਯਾਦ ਵਿਚ) ਜੋੜੀਏ (ਤੇ) ਇਸ ਮਨ ਨੂੰ ਪੱਕਾ ਕਰ ਕੇ ਰੱਖੀਏ (ਜਿਵੇਂ ਇਹ ਮਾਇਆ ਵਲ ਨਾ ਦੌੜੇ), (ਤੇ ਜੇ) ਬਹਿੰਦਿਆਂ ਉਠਦਿਆਂ (ਭਾਵ, ਕਾਰ ਕਿਰਤ ਕਰਦਿਆਂ) ਕਦੇ ਇਕ ਦਮ ਭੀ (ਨਾਮ) ਨਾ ਵਿਸਾਰੀਏ, (ਤਾਂ) ਇਹ ਜੀਵ ਹਰੀ ਦੇ ਵੱਸ ਵਿਚ (ਆ ਜਾਂਦਾ ਹੈ ।
ਭਾਵ, ਆਪਣਾ ਆਪਾ ਉਸ ਦੇ ਹਵਾਲੇ ਕਰ ਦੇਂਦਾ ਹੈ, ਤੇ) ਇਸ ਦੀ ਸਾਰੀ ਚਿੰਤਾ ਮਿਟ ਜਾਂਦੀ ਹੈ ।
ਭਾਵ, ਆਪਣਾ ਆਪਾ ਉਸ ਦੇ ਹਵਾਲੇ ਕਰ ਦੇਂਦਾ ਹੈ, ਤੇ) ਇਸ ਦੀ ਸਾਰੀ ਚਿੰਤਾ ਮਿਟ ਜਾਂਦੀ ਹੈ ।