ਮਃ ੩ ॥
ਮਨਮੁਖੁ ਅਹੰਕਾਰੀ ਮਹਲੁ ਨ ਜਾਣੈ ਖਿਨੁ ਆਗੈ ਖਿਨੁ ਪੀਛੈ ॥
ਸਦਾ ਬੁਲਾਈਐ ਮਹਲਿ ਨ ਆਵੈ ਕਿਉ ਕਰਿ ਦਰਗਹ ਸੀਝੈ ॥
ਸਤਿਗੁਰ ਕਾ ਮਹਲੁ ਵਿਰਲਾ ਜਾਣੈ ਸਦਾ ਰਹੈ ਕਰ ਜੋੜਿ ॥
ਆਪਣੀ ਕ੍ਰਿਪਾ ਕਰੇ ਹਰਿ ਮੇਰਾ ਨਾਨਕ ਲਏ ਬਹੋੜਿ ॥੨॥
Sahib Singh
ਖਿਨੁ = ਪਲਕ ਵਿਚ ।
ਸੀਝੈ = ਕਾਮਯਾਬ ਹੋਵੇ ।
ਸੀਝੈ = ਕਾਮਯਾਬ ਹੋਵੇ ।
Sahib Singh
ਅਹੰਕਾਰ ਵਿਚ ਮੱਤਾ ਹੋਇਆ ਮਨਮੁਖ (ਸਤਿਗੁਰੂ ਦੇ) ਨਿਵਾਸ-ਅਸਥਾਨ (ਭਾਵ, ਸਤਸੰਗ) ਨੂੰ ਨਹੀਂ ਪਛਾਣਦਾ ਹਰ ਵੇਲੇ ਜਕੋ-ਤੱਕਿਆਂ ਵਿਚ ਰਹਿੰਦਾ ਹੈ (ਭਾਵ, ਘੜੀ ਤੋਲਾ ਘੜੀ ਮਾਸਾ) ।
ਸਦਾ ਸੱਦਦੇ ਰਹੀਏ ਤਾਂ ਭੀ ਉਹ ਸਤਸੰਗ ਵਿਚ ਨਹੀਂ ਆਉਂਦਾ (ਇਸ ਵਾਸਤੇ) ਉਹ ਹਰੀ ਦੀ ਦਰਗਾਹ ਵਿਚ ਭੀ ਕਿਵੇਂ ਸੁਰਖ਼ਰੂ ਹੋਵੇ ?
ਸਦਾ ਸੱਦਦੇ ਰਹੀਏ ਤਾਂ ਭੀ ਉਹ ਸਤਸੰਗ ਵਿਚ ਨਹੀਂ ਆਉਂਦਾ (ਇਸ ਵਾਸਤੇ) ਉਹ ਹਰੀ ਦੀ ਦਰਗਾਹ ਵਿਚ ਭੀ ਕਿਵੇਂ ਸੁਰਖ਼ਰੂ ਹੋਵੇ ?