ਪਉੜੀ ॥
ਸਾ ਸੇਵਾ ਕੀਤੀ ਸਫਲ ਹੈ ਜਿਤੁ ਸਤਿਗੁਰ ਕਾ ਮਨੁ ਮੰਨੇ ॥
ਜਾ ਸਤਿਗੁਰ ਕਾ ਮਨੁ ਮੰਨਿਆ ਤਾ ਪਾਪ ਕਸੰਮਲ ਭੰਨੇ ॥
ਉਪਦੇਸੁ ਜਿ ਦਿਤਾ ਸਤਿਗੁਰੂ ਸੋ ਸੁਣਿਆ ਸਿਖੀ ਕੰਨੇ ॥
ਜਿਨ ਸਤਿਗੁਰ ਕਾ ਭਾਣਾ ਮੰਨਿਆ ਤਿਨ ਚੜੀ ਚਵਗਣਿ ਵੰਨੇ ॥
ਇਹ ਚਾਲ ਨਿਰਾਲੀ ਗੁਰਮੁਖੀ ਗੁਰ ਦੀਖਿਆ ਸੁਣਿ ਮਨੁ ਭਿੰਨੇ ॥੨੫॥
Sahib Singh
ਪਦਅਰਥ: = ਕਸੰਮਲ—ਪਾਪ ।
ਭੰਨੇ = ਨਾਸ ਹੋ ਜਾਂਦੇ ਹਨ ।
ਕੰਨੀ ਸੁਣਿਆ = ਗਹੁ ਨਾਲ ਸੁਣਿਆ ।
ਵੰਨ = ਰੰਗਣ ।
ਦੀਖਿਆ = ਸਿੱਖਿਆ ।
ਭੰਨੇ = ਨਾਸ ਹੋ ਜਾਂਦੇ ਹਨ ।
ਕੰਨੀ ਸੁਣਿਆ = ਗਹੁ ਨਾਲ ਸੁਣਿਆ ।
ਵੰਨ = ਰੰਗਣ ।
ਦੀਖਿਆ = ਸਿੱਖਿਆ ।
Sahib Singh
ਜਿਸ ਸੇਵਾ ਨਾਲ ਸਤਿਗੁਰੂ ਦਾ ਮਨ (ਸਿੱਖ ਤੇ) ਪਤੀਜ ਜਾਏ, ਉਹੋ ਸੇਵਾ ਕੀਤੀ ਹੋਈ ਲਾਹੇਵੰਦੀ ਹੈ, (ਕਿਉਂਕਿ ਜਦੋਂ) ਸਤਿਗੁਰੂ ਦਾ ਮਨ ਪਤੀਜੇ, ਤਦੋਂ ਹੀ ਵਿਕਾਰ ਪਾਪ ਭੀ ਦੂਰ ਹੋ ਜਾਂਦੇ ਹਨ ।
(ਪਤੀਜ ਕੇ) ਸਤਿਗੁਰੂ ਜੋ ਉਪਦੇਸ਼ ਸਿੱਖਾਂ ਨੂੰ ਦੇਂਦਾ ਹੈ ਉਹ ਗਹੁ ਨਾਲ ਉਸ ਨੂੰ ਸੁਣਦੇ ਹਨ, (ਫੇਰ) ਜੋ ਸਿੱਖ ਸਤਿਗੁਰੂ ਦੇ ਭਾਣੇ ਤੇ ਸਿਦਕ ਲਿਆਉਂਦੇ ਹਨ, ਉਹਨਾਂ ਨੂੰ (ਅੱਗੇ ਨਾਲੋਂ) ਚੌਣੀ ਰੰਗਣ ਚੜ੍ਹ ਜਾਂਦੀ ਹੈ ।
'ਸਤਿਗੁਰੂ ਦੀ ਹੀ ਸਿੱਖਿਆ ਸੁਣ ਕੇ ਮਨ (ਹਰੀ ਦੇ ਪਿਆਰ ਵਿਚ) ਭਿੱਜਦਾ ਹੈ'—ਸਤਿਗੁਰੂ ਦੇ ਸਨਮੁਖ ਰਹਿਣ ਵਾਲਾ ਇਹ ਰਸਤਾ (ਸੰਸਾਰ ਦੇ ਹੋਰ ਮਤਾਂ ਨਾਲੋਂ) ਨਿਰਾਲਾ ਹੈ ।੨੫ ।