ਸਲੋਕੁ ਮਃ ੩ ॥
ਜਿਨਿ ਗੁਰੁ ਗੋਪਿਆ ਆਪਣਾ ਤਿਸੁ ਠਉਰ ਨ ਠਾਉ ॥
ਹਲਤੁ ਪਲਤੁ ਦੋਵੈ ਗਏ ਦਰਗਹ ਨਾਹੀ ਥਾਉ ॥
ਓਹ ਵੇਲਾ ਹਥਿ ਨ ਆਵਈ ਫਿਰਿ ਸਤਿਗੁਰ ਲਗਹਿ ਪਾਇ ॥
ਸਤਿਗੁਰ ਕੀ ਗਣਤੈ ਘੁਸੀਐ ਦੁਖੇ ਦੁਖਿ ਵਿਹਾਇ ॥
ਸਤਿਗੁਰੁ ਪੁਰਖੁ ਨਿਰਵੈਰੁ ਹੈ ਆਪੇ ਲਏ ਜਿਸੁ ਲਾਇ ॥
ਨਾਨਕ ਦਰਸਨੁ ਜਿਨਾ ਵੇਖਾਲਿਓਨੁ ਤਿਨਾ ਦਰਗਹ ਲਏ ਛਡਾਇ ॥੧॥

Sahib Singh
ਗਣਤ = ਨਿੰਦਿਆ ।
ਜਿਸੁ = ਉਸ (ਨਿੰਦਕ) ਨੂੰ ।
ਵੇਖਾਲਿਓਨੁ = ਵਿਖਾਲਿਆ ਉਸ (ਪ੍ਰਭੂ) ਨੇ ।
    
Sahib Singh
ਜਿਸ ਮਨੁੱਖ ਨੇ ਆਪਣੇ ਸਤਿਗੁਰੂ ਦੀ ਨਿੰਦਾ ਕੀਤੀ ਹੈ, ਉਸ ਨੂੰ ਨਾ ਥਾਂ ਨਾਹ ਖਿੱਤਾ ।
ਉਸ ਦਾ ਇਹ ਲੋਕ ਤੇ ਪਰਲੋਕ ਦੋਵੇਂ ਗਵਾਚ ਜਾਂਦੇ ਹਨ, ਹਰੀ ਦੀ ਦਰਗਾਹ ਵਿਚ (ਭੀ) ਥਾਂ ਨਹੀਂ ਸੂ ਮਿਲਦੀ ।
(ਅਜਿਹੇ ਬੰਦਿਆਂ ਨੂੰ) ਫੇਰ ਉਹ ਮੌਕਾ ਨਹੀਂ ਮਿਲਦਾ ਕਿ ਸਤਿਗੁਰੂ ਦੀ ਚਰਨੀਂ ਲੱਗ ਸਕਣ, (ਕਿਉਂਕਿ) ਸਤਿਗੁਰੂ ਦੀ ਨਿੰਦਾ ਕਰਨ ਵਿਚ (ਇਕ ਵਾਰੀ ਜੇ) ਖੁੰਝ ਜਾਈਏ ਤਾਂ ਨਿਰੋਲ ਦੁੱਖਾਂ ਵਿਚ ਹੀ ਉਮਰ ਬੀਤਦੀ ਹੈ ।
(ਪਰ) ਮਰਦ (ਭਾਵ, ਸੂਰਮਾ) ਸਤਿਗੁਰੂ (ਅਜਿਹਾ) ਨਿਰਵੈਰ ਹੈ ਕਿ ਉਸ (ਨਿੰਦਕ) ਨੂੰ ਭੀ ਆਪੇ (ਭਾਵ, ਆਪਣੇ ਆਪ ਮਿਹਰ ਕਰ ਕੇ ਚਰਨੀਂ) ਲਾ ਲੈਂਦਾ ਹੈ, ਤੇ ਹੈ ਨਾਨਕ! ਜਿਨ੍ਹਾਂ ਨੂੰ ਹਰੀ, ਗੁਰੂ ਦਾ ਦਰਸ਼ਨ ਕਰਾਉਂਦਾ ਹੈ, ਉਹਨਾਂ ਨੂੰ ਦਰਗਾਹ ਵਿਚ ਛੁਡਾ ਲੈਂਦਾ ਹੈ ।੧ ।
Follow us on Twitter Facebook Tumblr Reddit Instagram Youtube