ਪਉੜੀ ੫ ॥
ਲੈ ਫਾਹੇ ਰਾਤੀ ਤੁਰਹਿ ਪ੍ਰਭੁ ਜਾਣੈ ਪ੍ਰਾਣੀ ॥
ਤਕਹਿ ਨਾਰਿ ਪਰਾਈਆ ਲੁਕਿ ਅੰਦਰਿ ਠਾਣੀ ॥
ਸੰਨ੍ਹੀ ਦੇਨ੍ਹਿ ਵਿਖੰਮ ਥਾਇ ਮਿਠਾ ਮਦੁ ਮਾਣੀ ॥
ਕਰਮੀ ਆਪੋ ਆਪਣੀ ਆਪੇ ਪਛੁਤਾਣੀ ॥
ਅਜਰਾਈਲੁ ਫਰੇਸਤਾ ਤਿਲ ਪੀੜੇ ਘਾਣੀ ॥੨੭॥

Sahib Singh
ਫਾਹੇ = ਕਮੰਦ ।
ਅੰਦਰਿ ਠਾਣੀ = ਅੰਦਰਲੇ ਥਾਈਂ ।
ਲੁਕਿ = ਲੁਕ ਕੇ ।
ਵਿਖੰਮ = ਅੌਖਾ ।
ਮਦੁ = ਸ਼ਰਾਬ ।
    
Sahib Singh
ਮਨੁੱਖ ਰਾਤ ਨੂੰ ਫਾਹੇ ਲੈ ਕੇ (ਪਰਾਏ ਘਰਾਂ ਨੂੰ ਲੁੱਟਣ ਲਈ) ਤੁਰਦੇ ਹਨ (ਪਰ) ਪ੍ਰਭੂ ਉਹਨਾਂ ਨੂੰ ਜਾਣਦਾ ਹੈ, ਅੰਦਰਲੇ ਥਾਈਂ ਲੁਕ ਕੇ ਪਰਾਈਆਂ ਇਸਤ੍ਰੀਆਂ ਵਲ ਤੱਕਦੇ ਹਨ, ਅੌਖੇ ਥਾਈਂ ਸੰਨ੍ਹ ਲਾਉਂਦੇ ਹਨ ਤੇ ਸ਼ਰਾਬ ਨੂੰ ਮਿੱਠਾ ਕਰ ਕੇ ਮਾਣਦੇ ਹਨ ।
(ਅੰਤ ਨੂੰ) ਆਪੋ ਆਪਣੇ ਕੀਤੇ ਕਰਮਾਂ ਅਨੁਸਾਰ ਆਪ ਹੀ ਪਛਤਾਉਂਦੇ ਹਨ, (ਕਿਉਂਕਿ) ਮੌਤ ਦਾ ਫ਼ਰਿਸ਼ਤਾ ਮਾੜੇ ਕੰਮ ਕਰਨ ਵਾਲਿਆਂ ਨੂੰ ਇਉਂ ਪੀੜਦਾ ਹੈ ਜਿਵੇਂ ਘਾਣੀ ਵਿਚ ਤਿਲ ।੨੭ ।
Follow us on Twitter Facebook Tumblr Reddit Instagram Youtube