ਸਲੋਕ ਮਃ ੫ ॥
ਸੇਵਕ ਸਚੇ ਸਾਹ ਕੇ ਸੇਈ ਪਰਵਾਣੁ ॥
ਦੂਜਾ ਸੇਵਨਿ ਨਾਨਕਾ ਸੇ ਪਚਿ ਪਚਿ ਮੁਏ ਅਜਾਣ ॥੧॥

Sahib Singh
    
Sahib Singh
ਜੋ ਮਨੁੱਖ ਸੱਚੇ ਸ਼ਾਹ (ਪ੍ਰਭੂ) ਦੇ ਸੇਵਕ ਹਨ ਉਹੋ ਹੀ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਪੈਂਦੇ ਹਨ ।
ਹੇ ਨਾਨਕ! ਜੋ (ਉਸ ਸੱਚੇ ਸ਼ਾਹ ਨੂੰ ਛੱਡ ਕੇ) ਦੂਜੇ ਦੀ ਸੇਵਾ ਕਰਦੇ ਹਨ, ਉਹ ਮੂਰਖ ਖਪ ਖਪ ਕੇ ਮਰਦੇ ਹਨ।੧ ।
Follow us on Twitter Facebook Tumblr Reddit Instagram Youtube