ਮਃ ੫ ॥
ਅਵਖਧ ਸਭੇ ਕੀਤਿਅਨੁ ਨਿੰਦਕ ਕਾ ਦਾਰੂ ਨਾਹਿ ॥
ਆਪਿ ਭੁਲਾਏ ਨਾਨਕਾ ਪਚਿ ਪਚਿ ਜੋਨੀ ਪਾਹਿ ॥੨॥

Sahib Singh
ਅਵਖਧ = ਦਵਾਈਆਂ, ਦਾਰੂ ।
ਕੀਤਿਅਨੁ = ਕੀਤੇ ਹਨ ਉਸ ਪ੍ਰਭੂ ਨੇ ।
ਪਾਹਿ = ਪੈਂਦੇ ਹਨ ।
    
Sahib Singh
ਸਾਰੇ ਰੋਗਾਂ ਦੇ ਦਾਰੂ ਉਸ ਪ੍ਰਭੂ ਨੇ ਬਣਾਏ ਹਨ (ਭਾਵ, ਹੋ ਸਕਦੇ ਹਨ), ਪਰ ਨਿੰਦਕਾਂ (ਦੇ ਨਿੰਦਾ-ਰੋਗ ਦਾ) ਕੋਈ ਇਲਾਜ ਨਹੀਂ ।
ਹੇ ਨਾਨਕ! ਪ੍ਰਭੂ ਨੇ ਆਪ ਉਹ ਭੁਲੇਖੇ ਵਿਚ ਪਾਏ ਹੋਏ ਹਨ (ਇਸ ਆਪਣੇ ਕੀਤੇ ਦੇ ਅਨੁਸਾਰ) ਨਿੰਦਕ ਖਪ ਖਪ ਕੇ ਜੂਨੀਆਂ ਵਿਚ ਪੈਂਦੇ ਹਨ ।੨ ।
Follow us on Twitter Facebook Tumblr Reddit Instagram Youtube