ਪਉੜੀ ਮਃ ੫ ॥
ਭਗਤ ਜਨਾਂ ਕਾ ਰਾਖਾ ਹਰਿ ਆਪਿ ਹੈ ਕਿਆ ਪਾਪੀ ਕਰੀਐ ॥
ਗੁਮਾਨੁ ਕਰਹਿ ਮੂੜ ਗੁਮਾਨੀਆ ਵਿਸੁ ਖਾਧੀ ਮਰੀਐ ॥
ਆਇ ਲਗੇ ਨੀ ਦਿਹ ਥੋੜੜੇ ਜਿਉ ਪਕਾ ਖੇਤੁ ਲੁਣੀਐ ॥
ਜੇਹੇ ਕਰਮ ਕਮਾਵਦੇ ਤੇਵੇਹੋ ਭਣੀਐ ॥
ਜਨ ਨਾਨਕ ਕਾ ਖਸਮੁ ਵਡਾ ਹੈ ਸਭਨਾ ਦਾ ਧਣੀਐ ॥੩੦॥
Sahib Singh
ਆਇ ਲਗੇ ਨੀ = ਮੁੱਕ ਜਾਂਦੇ ਹਨ ।
ਲੁਣੀਐ = ਕੱਟੀਦਾ ਹੈ ।
ਭਣੀਐ = ਅਖਵਾਂਦੇ ਹਨ ।
ਧਣੀਐ = ਧਣੀ, ਖਸਮ ।
ਲੁਣੀਐ = ਕੱਟੀਦਾ ਹੈ ।
ਭਣੀਐ = ਅਖਵਾਂਦੇ ਹਨ ।
ਧਣੀਐ = ਧਣੀ, ਖਸਮ ।
Sahib Singh
ਪ੍ਰਭੂ (ਆਪਣੇ) ਭਗਤਾਂ ਦਾ ਆਪ ਰਾਖਾ ਹੈ, ਪਾਪ ਚਿਤਵਨ ਵਾਲਾ (ਉਹਨਾਂ ਦਾ) ਕੀਹ ਵਿਗਾੜ ਸਕਦਾ ਹੈ ?
(ਭਾਵ, ਕੁਝ ਵਿਗਾੜ ਨਹੀਂ ਸਕਦਾ) ।
ਮੂਰਖ ਅਹੰਕਾਰੀ ਮਨੁੱਖ ਅਹੰਕਾਰ ਕਰਦੇ ਹਨ ਤੇ (ਅਹੰਕਾਰ ਰੂਪੀ) ਜ਼ਹਿਰ ਖਾਧਿਆਂ ਮਰਦੇ ਹਨ (ਕਿਉਂਕਿ ਜਿਸ ਜ਼ਿੰਦਗੀ ਤੇ ਮਾਣ ਕਰਦੇ ਹਨ ਉਸ ਦੇ ਗਿਣਤੀ ਦੇ) ਥੋਹੜੇ ਦਿਨ ਆਖ਼ਰ ਮੁੱਕ ਜਾਂਦੇ ਹਨ, ਜਿਵੇਂ ਪੱਕਾ ਫ਼ਸਲ ਕੱਟੀਦਾ ਹੈ ਅਤੇ ਉਹ ਜਿਹੋ ਜਿਹੇ (ਅਹੰਕਾਰ ਦੇ) ਕੰਮ ਕਰਦੇ ਹਨ, (ਦਰਗਾਹ ਵਿਚ ਭੀ) ਉਹੋ ਜਿਹੇ ਅਖਵਾਉਂਦੇ ਹਨ (ਭਾਵ, ਉਹੋ ਜਿਹਾ ਫਲ ਪਾਉਂਦੇ ਹਨ) ।
(ਪਰ) ਜੋ ਪ੍ਰਭੂ ਸਭ ਦਾ ਮਾਲਕ ਹੈ, ਤੇ ਵੱਡਾ ਹੈ ਉਹ (ਆਪਣੇ) ਦਾਸ ਨਾਨਕ ਦਾ ਰਾਖਾ ਹੈ ।੩੦ ।