ਸਲੋਕ ਮਃ ੪ ॥
ਮਨਮੁਖ ਮੂਲਹੁ ਭੁਲਿਆ ਵਿਚਿ ਲਬੁ ਲੋਭੁ ਅਹੰਕਾਰੁ ॥
ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰਹਿ ਵੀਚਾਰੁ ॥
ਸੁਧਿ ਮਤਿ ਕਰਤੈ ਸਭ ਹਿਰਿ ਲਈ ਬੋਲਨਿ ਸਭੁ ਵਿਕਾਰੁ ॥
ਦਿਤੈ ਕਿਤੈ ਨ ਸੰਤੋਖੀਅਹਿ ਅੰਤਰਿ ਤਿਸਨਾ ਬਹੁ ਅਗਿਆਨੁ ਅੰਧ੍ਯਾਰੁ ॥
ਨਾਨਕ ਮਨਮੁਖਾ ਨਾਲੋ ਤੁਟੀ ਭਲੀ ਜਿਨ ਮਾਇਆ ਮੋਹ ਪਿਆਰੁ ॥੧॥

Sahib Singh
ਮੂਲਹੁ = ਮੁੱਢ ਪਰਮਾਤਮਾ ਤੋਂ ।
    
Sahib Singh
ਸਤਿਗੁਰੂ ਤੋਂ ਭੁੱਲੇ ਹੋਏ ਮਨੁੱਖ ਮੂਲ ਤੋਂ ਭੁੱਲੇ ਹੋਏ ਹਨ, ਕਿਉਂਕਿ ਉਹਨਾਂ ਦੇ ਅੰਦਰ ਲੱਬ, ਲੋਭ ਤੇ ਅਹੰਕਾਰ ਹੈ, ਉਹਨਾਂ ਦਾ ਹਰੇਕ ਦਿਹਾੜਾ (ਭਾਵ, ਸਾਰੀ ਉਮਰ) ਲੱਬ ਲੋਭ ਅਹੰਕਾਰ (ਸੰਬੰਧੀ) ਝਗੜਾ ਕਰਦਿਆਂ ਗੁਜ਼ਰਦਾ ਹੈ, ਉਹ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦੇ ।
Follow us on Twitter Facebook Tumblr Reddit Instagram Youtube