ਮਃ ੪ ॥
ਜਿਨਾ ਅੰਦਰਿ ਦੂਜਾ ਭਾਉ ਹੈ ਤਿਨ੍ਹਾ ਗੁਰਮੁਖਿ ਪ੍ਰੀਤਿ ਨ ਹੋਇ ॥
ਓੁਹੁ ਆਵੈ ਜਾਇ ਭਵਾਈਐ ਸੁਪਨੈ ਸੁਖੁ ਨ ਕੋਇ ॥
ਕੂੜੁ ਕਮਾਵੈ ਕੂੜੁ ਉਚਰੈ ਕੂੜਿ ਲਗਿਆ ਕੂੜੁ ਹੋਇ ॥
ਮਾਇਆ ਮੋਹੁ ਸਭੁ ਦੁਖੁ ਹੈ ਦੁਖਿ ਬਿਨਸੈ ਦੁਖੁ ਰੋਇ ॥
ਨਾਨਕ ਧਾਤੁ ਲਿਵੈ ਜੋੜੁ ਨ ਆਵਈ ਜੇ ਲੋਚੈ ਸਭੁ ਕੋਇ ॥
ਜਿਨ ਕਉ ਪੋਤੈ ਪੁੰਨੁ ਪਇਆ ਤਿਨਾ ਗੁਰ ਸਬਦੀ ਸੁਖੁ ਹੋਇ ॥੨॥
Sahib Singh
ਧਾਤੁ = ਮਾਇਆ ।
ਲਿਵ = (ਪ੍ਰਭੂ ਦਾ) ਪਿਆਰ ।
ਪੋਤੈ = (ਫ਼ਾ:) ਖ਼ਜ਼ਾਨੇ ਵਿਚ ।
ਲਿਵ = (ਪ੍ਰਭੂ ਦਾ) ਪਿਆਰ ।
ਪੋਤੈ = (ਫ਼ਾ:) ਖ਼ਜ਼ਾਨੇ ਵਿਚ ।
Sahib Singh
ਜੋ ਮਨੁੱਖ (ਮਾਇਆ ਮੋਹ-ਰੂਪ) ਕੂੜਾ ਕੰਮ ਕਰਦਾ ਹੈ, ਤੇ (ਜ਼ਬਾਨ ਤੋਂ ਭੀ) ਕੂੜ ਬੋਲਦਾ ਹੈ ਤੇ ਕੂੜ ਵਿਚ ਲੱਗ ਕੇ ਕੂੜ (ਦਾ ਰੂਪ ਹੀ) ਹੋ ਜਾਂਦਾ ਹੈ, ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ ਤੇ ਉਹ ਜੰਮਣ ਮਰਨ ਵਿਚ ਭਉਂਦਾ ਫਿਰਦਾ ਹੈ, (ਕਿਉਂਕਿ) ਮਾਇਆ ਦਾ ਮੋਹ (-ਰੂਪ ਕੂੜ) ਨਿਰੋਲ ਦੁੱਖ (ਦਾ ਕਾਰਨ) ਹੈ (ਇਸ ਲਈ ਉਹ) ਦੁੱਖ ਵਿਚ ਹੀ ਮੁੱਕ ਜਾਂਦਾ ਹੈ ਤੇ ਦੁੱਖ (ਦਾ ਰੋਣਾ ਹੀ) ਰੋਂਦਾ ਰਹਿੰਦਾ ਹੈ ।
ਭਾਵੇਂ ਹਰੇਕ ਮਨੁੱਖ ਪਿਆ ਤਾਂਘ ਕਰੇ (ਪਰ) ਹੇ ਨਾਨਕ! ਮਾਇਆ ਤੇ ਲਿਵ ਦਾ ਮੇਲ ਫਬ ਨਹੀਂ ਸਕਦਾ, (ਪਿਛਲੇ ਕੀਤੇ ਹੋਏ ਭਲੇ ਕਰਮਾਂ ਅਨੁਸਾਰ) ਜਿਨ੍ਹਾਂ ਦੇ (ਮਨ-ਰੂਪ) ਪੱਲੇ ਵਿਚ (ਭਲੇ ਸੰਸਕਾਰਾਂ ਦਾ ਇਕੱਠ-ਰੂਪ) ਪੁੰਨ (ਉੱਕਰਿਆ) ਹੋਇਆ ਹੈ, ਉਹਨਾਂ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸੁਖ ਮਿਲਦਾ ਹੈ ।੨ ।