ਪਉੜੀ ॥
ਜੇਵੇਹੇ ਕਰਮ ਕਮਾਵਦਾ ਤੇਵੇਹੇ ਫਲਤੇ ॥
ਚਬੇ ਤਤਾ ਲੋਹ ਸਾਰੁ ਵਿਚਿ ਸੰਘੈ ਪਲਤੇ ॥
ਘਤਿ ਗਲਾਵਾਂ ਚਾਲਿਆ ਤਿਨਿ ਦੂਤਿ ਅਮਲ ਤੇ ॥
ਕਾਈ ਆਸ ਨ ਪੁੰਨੀਆ ਨਿਤ ਪਰ ਮਲੁ ਹਿਰਤੇ ॥
ਕੀਆ ਨ ਜਾਣੈ ਅਕਿਰਤਘਣ ਵਿਚਿ ਜੋਨੀ ਫਿਰਤੇ ॥
ਸਭੇ ਧਿਰਾਂ ਨਿਖੁਟੀਅਸੁ ਹਿਰਿ ਲਈਅਸੁ ਧਰ ਤੇ ॥
ਵਿਝਣ ਕਲਹ ਨ ਦੇਵਦਾ ਤਾਂ ਲਇਆ ਕਰਤੇ ॥
ਜੋ ਜੋ ਕਰਤੇ ਅਹੰਮੇਉ ਝੜਿ ਧਰਤੀ ਪੜਤੇ ॥੩੨॥
Sahib Singh
ਫਲਤੇ = ਫਲ ਦੇਂਦੇ ਹਨ ।
ਸਾਰੁ = ਕਰੜਾ ।
ਪਲਤੇ = ਚੁੱਭ ਜਾਂਦਾ ਹੈ ।
ਘਤਿ = ਪਾ ਕੇ ।
ਗਲਾਵਾਂ = ਗਲ ਦਾ ਰੱਸਾ ।
ਤਿਨਿ ਦੂਤਿ = ਉਸ ਜਮਦੂਤ ਨੇ ।
ਚਾਲਿਆ = ਅੱਗੇ ਲਾ ਲਿਆ ।
ਪੁੰਨੀਆ = ਸਿਰੇ ਚੜ੍ਹੀ, ਪੂਰੀ ਹੋਈ ।
ਪਰ ਮਲੁ = ਪਰਾਈ ਮੈਲ ।
ਹਿਰਤੇ = ਚੁਰਾਂਦਿਆਂ ।
ਸਾਰੁ = ਕਰੜਾ ।
ਪਲਤੇ = ਚੁੱਭ ਜਾਂਦਾ ਹੈ ।
ਘਤਿ = ਪਾ ਕੇ ।
ਗਲਾਵਾਂ = ਗਲ ਦਾ ਰੱਸਾ ।
ਤਿਨਿ ਦੂਤਿ = ਉਸ ਜਮਦੂਤ ਨੇ ।
ਚਾਲਿਆ = ਅੱਗੇ ਲਾ ਲਿਆ ।
ਪੁੰਨੀਆ = ਸਿਰੇ ਚੜ੍ਹੀ, ਪੂਰੀ ਹੋਈ ।
ਪਰ ਮਲੁ = ਪਰਾਈ ਮੈਲ ।
ਹਿਰਤੇ = ਚੁਰਾਂਦਿਆਂ ।
Sahib Singh
(ਅਕਿਰਤ-ਘਣ) ਮਨੁੱਖ ਜਿਹੋ ਜਿਹੇ ਕਰਮ ਕਰਦਾ ਹੈ, ਉਹ ਕਰਮ ਉਹੋ ਜਿਹਾ ਫਲ ਦੇਂਦਾ ਹੈ; ਜੇਕੋਈ ਤੱਤਾ ਤੇ ਕਰੜਾ ਲੋਹਾ ਚੱਬੇ ਤਾਂ ਉਹ ਸੰਘ ਵਿਚ ਹੀ ਚੁੱਭ ਜਾਂਦਾ ਹੈ ।
ਉਹ ਜਮਦੂਤ (ਉਹਨਾਂ ਖੋਟੇ) ਕਰਮਾਂ ਦੇ ਕਾਰਨ ਗਲ ਵਿਚ ਰੱਸਾ ਪਾ ਕੇ (ਭਾਵ, ਨਿਰਾਦਰੀ ਦਾ ਵਰਤਾਉ ਕਰ ਕੇ) ਅੱਗੇ ਲਾ ਲੈਂਦਾ ਹੈ ।
ਸਦਾ ਪਰਾਈ ਮੈਲ ਚੁਰਾਉਂਦੇ ਦੀ (ਭਾਵ, ਨਿੰਦਾ ਕਰ ਕੇ ਸਦਾ ਪਰਾਏ ਪਾਪ ਸਿਰ ਤੇ ਲੈਂਦੇ ਦੀ) ਕੋਈ ਆਸ ਭੀ ਪੂਰੀ ਨਹੀਂ ਹੁੰਦੀ (ਲੋਕ ਤੇ ਪਰਲੋਕ ਦੋਵੇਂ ਜ਼ਾਇਆ ਜਾਂਦੇ ਹਨ) ।
ਜੂਨਾਂ ਵਿਚ ਭਟਕਦਾ ਭਟਕਦਾ ਉਹ ਅਕਿਰਤਘਣ ਪ੍ਰਭੂ ਦਾ ਉਪਕਾਰ ਨਹੀਂ ਸਮਝਦਾ (ਕਿ ਉਸ ਨੇ ਮਿਹਰ ਕਰ ਕੇ ਮਨੁੱਖਾ ਜਨਮ ਬਖ਼ਸ਼ਿਆ ਹੈ), (ਨਿੰਦਾ ਆਦਿਕ ਦੇ ਸਾਰੇ ਦਾਉ-ਪੇਚਾਂ ਦੇ) ਉਸ ਦੇ ਸਾਰੇ ਤਾਣ ਜਦੋਂ ਮੁੱਕ ਜਾਂਦੇ ਹਨ, ਤਾਂ (ਫਲ ਭੋਗਣ ਲਈ) ਪ੍ਰਭੂ ਉਸ ਨੂੰ ਧਰਤੀ ਤੋਂ ਚੁੱਕ ਲੈਂਦਾ ਹੈ ।
ਜਦੋਂ (ਚਾਰੇ ਬੰਨੇ) ਝਗੜੇ ਨੂੰ (ਅਕਿਰਤਘਣ) ਮੁੱਕਣ ਨਹੀਂ ਦੇਂਦਾ (ਭਾਵ, ਅੱਤ ਕਰ ਦੇਂਦਾ ਹੈ) ਤਾਂ ਕਰਤਾਰ (ਉਸ ਨੂੰ) ਉਠਾ ਲੈਂਦਾ ਹੈ ।
(ਮੁੱਕਦੀ ਗੱਲ ਇਹ ਕਿ) ਜੋ ਜੋ ਮਨੁੱਖ ਅਹੰਕਾਰ ਕਰਦੇ ਹਨ ਉਹ ਢਹਿ ਕੇ ਭੋਇਂ ਤੇ ਡਿੱਗਦੇ ਹਨ ।੩੨ ।