ਸਲੋਕ ਮਃ ੩ ॥
ਗੁਰਮੁਖਿ ਗਿਆਨੁ ਬਿਬੇਕ ਬੁਧਿ ਹੋਇ ॥
ਹਰਿ ਗੁਣ ਗਾਵੈ ਹਿਰਦੈ ਹਾਰੁ ਪਰੋਇ ॥
ਪਵਿਤੁ ਪਾਵਨੁ ਪਰਮ ਬੀਚਾਰੀ ॥
ਜਿ ਓਸੁ ਮਿਲੈ ਤਿਸੁ ਪਾਰਿ ਉਤਾਰੀ ॥
ਅੰਤਰਿ ਹਰਿ ਨਾਮੁ ਬਾਸਨਾ ਸਮਾਣੀ ॥
ਹਰਿ ਦਰਿ ਸੋਭਾ ਮਹਾ ਉਤਮ ਬਾਣੀ ॥
ਜਿ ਪੁਰਖੁ ਸੁਣੈ ਸੁ ਹੋਇ ਨਿਹਾਲੁ ॥
ਨਾਨਕ ਸਤਿਗੁਰ ਮਿਲਿਐ ਪਾਇਆ ਨਾਮੁ ਧਨੁ ਮਾਲੁ ॥੧॥

Sahib Singh
ਬਿਬੇਕ = ਪਰਖ ।
ਬਾਸਨਾ = ਸੁਗੰਧੀ ।
    
Sahib Singh
ਜੋ ਮਨੁੱਖ ਸਤਿਗੁਰੂ ਦੇ ਸਨਮੁਖ ਰਹਿੰਦਾ ਹੈ, ਉਸ ਵਿਚ ਗਿਆਨ ਤੇ ਵਿਚਾਰ ਵਾਲੀ ਅਕਲਿ ਹੁੰਦੀ ਹੈ; ਉਹ ਹਰੀ ਦੇ ਗੁਣ ਗਾਉਂਦਾ ਹੈ ਤੇ ਹਿਰਦੇ ਵਿਚ (ਗੁਣਾਂ ਦਾ) ਹਾਰ ਪ੍ਰੋ ਲੈਂਦਾ ਹੈ, (ਆਚਰਨ ਦਾ) ਬੜਾ ਸੁੱਧ ਤੇ ਉੱਚੀ ਮਤਿ ਵਾਲਾ ਹੁੰਦਾ ਹੈ ।
ਜੋ ਮਨੁੱਖ ਉਸ ਦੀ ਸੰਗਤਿ ਕਰਦਾ ਹੈ ਉਸ ਨੂੰ ਭੀ ਉਹ (ਸੰਸਾਰ-ਸਾਗਰ ਤੋਂ) ਪਾਰ ਉਤਾਰ ਲੈਂਦਾ ਹੈ ।
ਉਸ ਮਨੁੱਖ ਦੇ ਹਿਰਦੇ ਵਿਚ ਹਰੀ ਦੇ ਨਾਮ (ਰੂਪੀ) ਸੁਗੰਧੀ ਸਮਾਈ ਹੋਈ ਹੁੰਦੀ ਹੈ, (ਜਿਸ ਕਰਕੇ) ਉਸ ਦੀ ਬੜੀ ਉੱਤਮ ਬੋਲੀ ਤੇ ਹਰੀ ਦੀ ਦਰਗਾਹ ਵਿਚ ਸੋਭਾ ਹੁੰਦੀ ਹੈ; ਜੋ ਮਨੁੱਖ (ਉਸ ਬੋਲੀ ਨੂੰ) ਸੁਣਦਾ ਹੈ, ਉਹ ਪਰਸੰਨ ਹੁੰਦਾ ਹੈ ।
ਹੇ ਨਾਨਕ! ਸਤਿਗੁਰੂ ਨੂੰ ਮਿਲ ਕੇ ਉਸ ਨੇ ਇਹ ਨਾਮ (ਰੂਪ) ਖ਼ਜ਼ਾਨਾ ਪ੍ਰਾਪਤ ਕੀਤਾ ਹੋਇਆ ਹੁੰਦਾ ਹੈ ।੧ ।
Follow us on Twitter Facebook Tumblr Reddit Instagram Youtube