ਮਃ ੪ ॥
ਸਤਿਗੁਰ ਕੇ ਜੀਅ ਕੀ ਸਾਰ ਨ ਜਾਪੈ ਕਿ ਪੂਰੈ ਸਤਿਗੁਰ ਭਾਵੈ ॥
ਗੁਰਸਿਖਾਂ ਅੰਦਰਿ ਸਤਿਗੁਰੂ ਵਰਤੈ ਜੋ ਸਿਖਾਂ ਨੋ ਲੋਚੈ ਸੋ ਗੁਰ ਖੁਸੀ ਆਵੈ ॥
ਸਤਿਗੁਰ ਆਖੈ ਸੁ ਕਾਰ ਕਮਾਵਨਿ ਸੁ ਜਪੁ ਕਮਾਵਹਿ ਗੁਰਸਿਖਾਂ ਕੀ ਘਾਲ ਸਚਾ ਥਾਇ ਪਾਵੈ ॥
ਵਿਣੁ ਸਤਿਗੁਰ ਕੇ ਹੁਕਮੈ ਜਿ ਗੁਰਸਿਖਾਂ ਪਾਸਹੁ ਕੰਮੁ ਕਰਾਇਆ ਲੋੜੇ ਤਿਸੁ ਗੁਰਸਿਖੁ ਫਿਰਿ ਨੇੜਿ ਨ ਆਵੈ ॥
ਗੁਰ ਸਤਿਗੁਰ ਅਗੈ ਕੋ ਜੀਉ ਲਾਇ ਘਾਲੈ ਤਿਸੁ ਅਗੈ ਗੁਰਸਿਖੁ ਕਾਰ ਕਮਾਵੈ ॥
ਜਿ ਠਗੀ ਆਵੈ ਠਗੀ ਉਠਿ ਜਾਇ ਤਿਸੁ ਨੇੜੈ ਗੁਰਸਿਖੁ ਮੂਲਿ ਨ ਆਵੈ ॥
ਬ੍ਰਹਮੁ ਬੀਚਾਰੁ ਨਾਨਕੁ ਆਖਿ ਸੁਣਾਵੈ ॥
ਜਿ ਵਿਣੁ ਸਤਿਗੁਰ ਕੇ ਮਨੁ ਮੰਨੇ ਕੰਮੁ ਕਰਾਏ ਸੋ ਜੰਤੁ ਮਹਾ ਦੁਖੁ ਪਾਵੈ ॥੨॥
Sahib Singh
ਸਾਰ = ਭੇਤ ।
ਨ ਜਾਪੈ = ਸਮਝਿਆ ਨਹੀਂ ਜਾ ਸਕਦਾ ।
ਥਾਇ ਪਾਵੈ = ਕਬੂਲ ਕਰਦਾ ਹੈ ।
ਬ੍ਰਹਮੁ ਬੀਚਾਰੁ = ਰੱਬੀ ਵਿਚਾਰ ।
ਨ ਜਾਪੈ = ਸਮਝਿਆ ਨਹੀਂ ਜਾ ਸਕਦਾ ।
ਥਾਇ ਪਾਵੈ = ਕਬੂਲ ਕਰਦਾ ਹੈ ।
ਬ੍ਰਹਮੁ ਬੀਚਾਰੁ = ਰੱਬੀ ਵਿਚਾਰ ।
Sahib Singh
ਸਤਿਗੁਰੂ ਦੇ ਹਿਰਦੇ ਦਾ ਭੇਤ ਮਨੁੱਖ ਦੀ ਸਮਝ ਵਿਚ ਨਹੀਂ ਪੈ ਸਕਦਾ ਕਿ ਸਤਿਗੁਰੂ ਨੂੰ ਕੀਹ ਚੰਗਾ ਲੱਗਦਾ ਹੈ (ਸੋ ਇਸ ਤ੍ਰਹਾਂ ਸਤਿਗੁਰੂ ਦੀ ਪ੍ਰਸੰਨਤਾ ਹਾਸਲ ਕਰਨੀ ਕਠਨ ਹੈ); (ਪਰ ਹਾਂ) ਸਤਿਗੁਰੂ ਸੱਚੇ ਸਿੱਖਾਂ ਦੇ ਹਿਰਦੇ ਵਿਚ ਵਿਆਪਕ ਹੈ, ਜੋ ਮਨੁੱਖ ਉਹਨਾਂ ਦੀ (ਸੇਵਾ ਦੀ) ਤਾਂਘ ਕਰਦਾ ਹੈ ਉਹ ਸਤਿਗੁਰੂ ਪ੍ਰਸੰਨਤਾ ਦੇ (ਹਲਕੇ) ਵਿਚ ਆ ਜਾਂਦਾ ਹੈ, (ਕਿਉਂਕਿ) ਜੋ ਆਗਿਆ ਸਤਿਗੁਰੂ ਦੇਂਦਾ ਹੈ ਉਹੋ ਕੰਮ ਗੁਰਸਿੱਖ ਕਰਦੇ ਹਨ, ਉਹੋ ਭਜਨ ਕਰਦੇ ਹਨ, ਸੱਚਾ ਪ੍ਰਭੂ ਸਿੱਖਾਂ ਦੀ ਮਿਹਨਤ ਕਬੂਲ ਕਰਦਾ ਹੈ ।
ਜੋ ਮਨੁੱਖ ਸਤਿਗੁਰੂ ਦੇ ਆਸ਼ੇ ਦੇ ਵਿਰੁੱਧ ਗੁਰਸਿੱਖਾਂ ਪਾਸੋਂ ਕੰਮ ਕਰਾਣਾ ਚਾਹੇ, ਗੁਰੂ ਦਾ ਸਿੱਖ ਫੇਰ ਉਸ ਦੇ ਨੇੜੇ ਨਹੀਂ ਢੁਕਦਾ, (ਪਰ) ਜੋ ਮਨੁੱਖ ਸਤਿਗੁਰੂ ਦੀ ਹਜ਼ੂਰੀ ਵਿਚ ਚਿੱਤ ਜੋੜ ਕੇ (ਸੇਵਾ ਦੀ ਘਾਲ) ਘਾਲੇ, ਗੁਰਸਿੱਖ ਉਸ ਦੀ ਕਾਰ ਕਮਾਉਂਦਾ ਹੈ ।
ਜੋ ਮਨੁੱਖ ਫ਼ਰੇਬ ਕਰਨ ਆਉਂਦਾ ਹੈ ਤੇ ਫ਼ਰੇਬ ਦੇ ਖਿ਼ਆਲ ਵਿਚ ਚਲਾ ਜਾਂਦਾ ਹੈ, ਉਸ ਦੇ ਨੇੜੇ ਗੁਰੂ ਕਾ ਸਿੱਖ ਉੱਕਾ ਹੀ ਨਹੀਂ ਆਉਂਦਾ ।
ਨਾਨਕ ਆਖ ਕੇ ਸੁਣਾਂਦਾ ਹੈ (ਭਾਵ, ਜ਼ੋਰ ਦੇ ਕੇ ਸੁਣਾਂਦਾ ਹੈ ਕਿ) ਨਿਰੋਲ ਸੱਚੀ ਵਿਚਾਰ (ਦੀ ਗੱਲ ਇਹ ਹੈ ਕਿ) ਸਤਿਗੁਰੂ ਦਾ ਮਨ ਪਤੀਜਣ ਤੋਂ ਬਿਨਾ (ਭਾਵ, ਗੁਰ-ਅਸ਼ੇ ਦੇ ਵਿਰੁੱਧ) ਜੋ ਮਨੁੱਖ (ਠੱਗੀ ਆਦਿਕ ਕਰ ਕੇ ਗੁਰਸਿੱਖਾਂ ਪਾਸੋਂ) ਕੰਮ ਕਰਾਏ (ਭਾਵ, ਆਪਣੀ ਸੇਵਾ ਕਰਾਏ), ਉਹ ਬੜਾ ਦੁੱਖ ਪਾਉਂਦਾ ਹੈ ।੨ ।