ਪਉੜੀ ॥
ਜੋ ਤੁਧੁ ਭਾਵੈ ਸੋ ਭਲਾ ਸਚੁ ਤੇਰਾ ਭਾਣਾ ॥
ਤੂ ਸਭ ਮਹਿ ਏਕੁ ਵਰਤਦਾ ਸਭ ਮਾਹਿ ਸਮਾਣਾ ॥
ਥਾਨ ਥਨੰਤਰਿ ਰਵਿ ਰਹਿਆ ਜੀਅ ਅੰਦਰਿ ਜਾਣਾ ॥
ਸਾਧਸੰਗਿ ਮਿਲਿ ਪਾਈਐ ਮਨਿ ਸਚੇ ਭਾਣਾ ॥
ਨਾਨਕ ਪ੍ਰਭ ਸਰਣਾਗਤੀ ਸਦ ਸਦ ਕੁਰਬਾਣਾ ॥੧॥

Sahib Singh
ਥਨੰਤਰਿ = ਥਾਨ ਅੰਤਰਿ ।
ਥਾਨ ਥਨੰਤਰਿ = ਥਾਨ ਥਾਨ ਅੰਤਰਿ, ਹਰੇਕ ਥਾਂ ਵਿਚ ।
ਮਨਿ = ਮੰਨਿ, ਮੰਨ ਕੇ ।
ਸਰਣਾਗਤੀ = ਸਰਣ ਆਓ ।
ਸਦ ਸਦ = ਸਦਾ ਹੀ ।
    
Sahib Singh
ਹੇ ਸਦਾ-ਥਿਰ ਰਹਿਣ ਵਾਲੇ ਪ੍ਰਭੂ! ਜੋ ਮਨੁੱਖ ਤੈਨੂੰ ਭਾਉਂਦਾ ਹੈ ਜਿਸ ਨੂੰ ਤੇਰਾ ਭਾਣਾ ਭਾਉਂਦਾ ਹੈ ਉਹ ਭਲਾ ਹੈ ।
ਤੂੰ ਹੀ ਸਭ ਜੀਵਾਂ ਵਿਚ ਵਿਆਪਕ ਹੈਂ, ਸਭ ਵਿਚ ਸਮਾਇਆ ਹੋਇਆ ਹੈਂ, ਤੂੰ ਹਰੇਕ ਥਾਂ ਵਿਚ ਮੌਜੂਦ ਹੈਂ, ਸਭ ਜੀਵਾਂ ਵਿਚ ਤੂੰ ਹੀ ਜਾਣਿਆ ਜਾਂਦਾ ਹੈਂ (ਭਾਵ, ਸਭ ਜਾਣਦੇ ਹਨ ਕਿ ਸਭ ਜੀਵਾਂ ਵਿਚ ਤੂੰ ਹੀ ਹੈਂ) ।
ਉਸ ਸਦਾ-ਥਿਰ ਰਹਿਣ ਵਾਲੇ ਦਾ ਭਾਣਾ ਮੰਨ ਕੇ ਸਤ-ਸੰਗ ਵਿਚ ਮਿਲ ਕੇ ਉਸ ਨੂੰ ਲੱਭ ਸਕੀਦਾ ਹੈ, ਹੇ ਨਾਨਕ! ਉਸ ਪ੍ਰਭੂ ਦੀ ਸ਼ਰਨ ਆ, ਉਸ ਤੋਂ ਸਦਾ ਹੀ ਸਦਕੇ ਹੋ ।੧ ।
Follow us on Twitter Facebook Tumblr Reddit Instagram Youtube