ਸਲੋਕ ਮਃ ੫ ॥
ਚੇਤਾ ਈ ਤਾਂ ਚੇਤਿ ਸਾਹਿਬੁ ਸਚਾ ਸੋ ਧਣੀ ॥
ਨਾਨਕ ਸਤਿਗੁਰੁ ਸੇਵਿ ਚੜਿ ਬੋਹਿਥਿ ਭਉਜਲੁ ਪਾਰਿ ਪਉ ॥੧॥

Sahib Singh
ਚੇਤਾ ਈ = ਜੇ ਤੈਨੂੰ ਯਾਦ ਹੈ ।
ਚੇਤਿ = ਸਿਮਰ ।
ਸਚਾ = ਸਦਾ = ਥਿਰ ਰਹਿਣ ਵਾਲਾ ।
ਧਣੀ = ਮਾਲਕ ।
ਬੋਹਿਥਿ = ਬੋਹਿਥ ਤੇ, ਜਹਾਜ਼ ਤੇ ।
ਪਾਰਿ ਪਉ = ਪਾਰ ਲੰਘ, ਤਰ ।
    
Sahib Singh
ਹੇ ਨਾਨਕ! ਜੇ ਤੈਨੂੰ ਚੇਤਾ ਹੈ ਕਿ ਉਹ ਪ੍ਰਭੂ-ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤਾਂ ਉਸ ਮਾਲਕ ਨੂੰ ਸਿਮਰ (ਭਾਵ, ਤੈਨੂੰ ਪਤਾ ਭੀ ਹੈ ਕਿ ਸਿਰਫ਼ ਉਹ ਪ੍ਰਭੂ-ਮਾਲਕ ਹੀ ਸਦਾ-ਥਿਰ ਰਹਿਣ ਵਾਲਾ ਹੈ, ਫਿਰ ਉਸ ਨੂੰ ਕਿਉਂ ਨਹੀਂ ਸਿਮਰਦਾ?), ਗੁਰੂ ਦੇ ਹੁਕਮ ਵਿਚ ਤੁਰ (ਗੁਰੂ ਦੇ ਹੁਕਮ-ਰੂਪ) ਜਹਾਜ਼ ਵਿਚ ਚੜ੍ਹ ਤੇ ਸੰਸਾਰ-ਸਮੁੰਦਰ ਨੂੰ ਲੰਘ ।੧ ।
Follow us on Twitter Facebook Tumblr Reddit Instagram Youtube