ਪਉੜੀ ॥
ਸੇਈ ਉਬਰੇ ਜਗੈ ਵਿਚਿ ਜੋ ਸਚੈ ਰਖੇ ॥
ਮੁਹਿ ਡਿਠੈ ਤਿਨ ਕੈ ਜੀਵੀਐ ਹਰਿ ਅੰਮ੍ਰਿਤੁ ਚਖੇ ॥
ਕਾਮੁ ਕ੍ਰੋਧੁ ਲੋਭੁ ਮੋਹੁ ਸੰਗਿ ਸਾਧਾ ਭਖੇ ॥
ਕਰਿ ਕਿਰਪਾ ਪ੍ਰਭਿ ਆਪਣੀ ਹਰਿ ਆਪਿ ਪਰਖੇ ॥
ਨਾਨਕ ਚਲਤ ਨ ਜਾਪਨੀ ਕੋ ਸਕੈ ਨ ਲਖੇ ॥੨॥

Sahib Singh
ਮੁਹਿ = {ਅਧਿਕਰਣ ਕਾਰਕ, ਇਕ-ਵਚਨ} ।
ਮੁਹਿ ਡਿਠੈ ਤਿਨ ਕੈ = {ਪੂਰਬ ਪੂਰਨ ਕਾਰਦੰਤਕ,} ਜੇ ਉਹਨਾਂ ਦਾ ਮੂੰਹ ਵੇਖ ਲਈਏ ।
ਭਖੇ = ਖਾਧੇ ਜਾਂਦੇ ਹਨ ।
ਪ੍ਰਭਿ = ਪ੍ਰਭੂ ਨੇ ।
ਪਰਖੇ = ਪਰਖ ਲਏ ਹਨ, ਪ੍ਰਵਾਨ ਕਰ ਲਏ ਹਨ ।
ਚਲਤ = ਕੌਤਕ, ਤਮਾਸ਼ੇ ।
ਨ ਜਾਪਨੀ = ਸਮਝੇ ਨਹੀਂ ਜਾ ਸਕਦੇ ।
    
Sahib Singh
(ਕਾਮਾਦਿਕ ਵਿਕਾਰਾਂ ਤੋਂ) ਜਗਤ ਵਿਚ ਉਹੀ ਮਨੁੱਖ ਬਚੇ ਹਨ ਜਿਨ੍ਹਾਂ ਨੂੰ ਸੱਚੇ ਪ੍ਰਭੂ ਨੇ ਰੱਖਿਆ ਹੈ, ਐਸੇ ਮਨੁੱਖਾਂ ਦਾ ਦਰਸ਼ਨ ਕਰ ਕੇ ਹਰਿ-ਨਾਮ ਅੰਮਿ੍ਰਤ ਚੱਖ ਸਕੀਦਾ ਹੈ ਤੇ (ਅਸਲ) ਜ਼ਿੰਦਗੀ ਮਿਲਦੀ ਹੈ ।
ਅਜੇਹੇ ਸਾਧੂ-ਜਨਾਂ ਦੀ ਸੰਗਤਿ ਵਿਚ (ਰਿਹਾਂ) ਕਾਮ ਕ੍ਰੋਧ ਲੋਭ ਮੋਹ (ਆਦਿਕ ਵਿਕਾਰ) ਨਾਸ ਹੋ ਜਾਂਦੇ ਹਨ ।
ਜਿਨ੍ਹਾਂ ਉਤੇ ਪ੍ਰਭੂ ਨੇ ਆਪਣੀ ਮਿਹਰ ਕੀਤੀ ਹੈ ਉਹਨਾਂ ਨੂੰ ਉਸ ਨੇ ਆਪ ਹੀ ਪ੍ਰਵਾਨ ਕਰ ਲਿਆ ਹੈ ।
ਹੇ ਨਾਨਕ! ਪਰਮਾਤਮਾ ਦੇ ਕੌਤਕ ਸਮਝੇ ਨਹੀਂ ਜਾ ਸਕਦੇ, ਕੋਈ ਜੀਵ ਸਮਝ ਨਹੀਂ ਸਕਦਾ ।
Follow us on Twitter Facebook Tumblr Reddit Instagram Youtube