ਮਃ ੫ ॥
ਨਾਨਕ ਮਿਤ੍ਰਾਈ ਤਿਸੁ ਸਿਉ ਸਭ ਕਿਛੁ ਜਿਸ ਕੈ ਹਾਥਿ ॥
ਕੁਮਿਤ੍ਰਾ ਸੇਈ ਕਾਂਢੀਅਹਿ ਇਕ ਵਿਖ ਨ ਚਲਹਿ ਸਾਥਿ ॥੨॥
Sahib Singh
ਕੁਮਿਤ੍ਰਾ = ਕੋਝੇ ਮਿੱਤਰ, ਭੈੜੇ ਮਿੱਤਰ ।
ਕਾਂਢੀਅਹਿ = ਕਹੀਦੇ ਹਨ ।
ਵਿਖ = ਕਦਮ ।
ਕਾਂਢੀਅਹਿ = ਕਹੀਦੇ ਹਨ ।
ਵਿਖ = ਕਦਮ ।
Sahib Singh
ਹੇ ਨਾਨਕ! ਉਸ (ਪ੍ਰਭੂ) ਨਾਲ ਦੋਸਤੀ (ਪਾਣੀ ਚਾਹੀਦੀ ਹੈ) ਜਿਸ ਦੇ ਵੱਸ ਵਿਚ ਹਰੇਕ ਗੱਲ ਹੈ, ਪਰ ਜੋ ਇਕ ਕਦਮ ਭੀ (ਅਸਾਡੇ) ਨਾਲ ਨਹੀਂ ਜਾ ਸਕਦੇ ਉਹ ਕੁਮਿੱਤਰ ਕਹੇ ਜਾਂਦੇ ਹਨ (ਉਹਨਾਂ ਨਾਲ ਮੋਹ ਨਾ ਵਧਾਂਦੇ ਫਿਰੋ) ।੨ ।