ਸਲੋਕ ਮਃ ੫ ॥
ਅੰਤਰਿ ਚਿੰਤਾ ਨੈਣੀ ਸੁਖੀ ਮੂਲਿ ਨ ਉਤਰੈ ਭੁਖ ॥
ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੋ ਦੁਖੁ ॥੧॥

Sahib Singh
ਨੈਣੀ = (ਭਾਵ, ਵੇਖਣ ਨੂੰ), ਜ਼ਾਹਰਾ ਤੌਰ ਤੇ ।
ਮੂਲਿ ਨ = ਉੱਕਾ ਹੀ ਨਹੀਂ ।
    
Sahib Singh
ਜਿਸ ਮਨੁੱਖ ਦੇ ਮਨ ਵਿਚ ਚਿੰਤਾ ਹੈ ਉਸ ਦੀ ਮਾਇਆ ਦੀ ਭੁੱਖ ਬਿਲਕੁਲ ਨਹੀਂ ਮਿਟਦੀ; ਵੇਖਣ ਨੂੰ ਭਾਵੇਂ ਉਹ ਸੁਖੀ ਜਾਪਦਾ ਹੋਵੇ ।
ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ ਕਿਸੇ ਦਾ ਭੀ ਦੁੱਖ ਦੂਰ ਨਹੀਂ ਹੁੰਦਾ ।੧ ।
Follow us on Twitter Facebook Tumblr Reddit Instagram Youtube