ਮਃ ੫ ॥
ਮੁਠੜੇ ਸੇਈ ਸਾਥ ਜਿਨੀ ਸਚੁ ਨ ਲਦਿਆ ॥
ਨਾਨਕ ਸੇ ਸਾਬਾਸਿ ਜਿਨੀ ਗੁਰ ਮਿਲਿ ਇਕੁ ਪਛਾਣਿਆ ॥੨॥
Sahib Singh
ਸਾਥ = ਕਾਫ਼ਲੇ, ਵਪਾਰੀਆਂ ਦੇ ਟੋਲੇ ।
ਸਾਬਾਸਿ = ਧੰਨ ।
ਗੁਰ ਮਿਲਿ = ਗੁਰੂ ਨੂੰ ਮਿਲ ਕੇ ।
ਸਾਬਾਸਿ = ਧੰਨ ।
ਗੁਰ ਮਿਲਿ = ਗੁਰੂ ਨੂੰ ਮਿਲ ਕੇ ।
Sahib Singh
ਉਹਨਾਂ (ਜੀਵ-) ਵਪਾਰੀਆਂ ਦੇ ਟੋਲਿਆਂ ਦੇ ਟੋਲੇ ਲੁੱਟੇ ਗਏ (ਜਾਣੋ) ਜਿਨ੍ਹਾਂ ਨੇ ਪ੍ਰਭੂ ਦਾ ਨਾਮ ਰੂਪ ਸੌਦਾ ਨਹੀਂ ਲੱਦਿਆ, ਪਰ ਹੇ ਨਾਨਕ! ਸ਼ਾਬਾਸ਼ੇ ਉਹਨਾਂ ਨੂੰ ਜਿਨ੍ਹਾਂ ਨੇ ਸਤਿਗੁਰੂ ਨੂੰ ਮਿਲ ਕੇ ਇਕ ਪਰਮਾਤਮਾ ਨੂੰ ਪਛਾਣ ਲਿਆ ਹੈ ।੨ ।