ਪਉੜੀ ॥
ਜਿਥੈ ਬੈਸਨਿ ਸਾਧ ਜਨ ਸੋ ਥਾਨੁ ਸੁਹੰਦਾ ॥
ਓਇ ਸੇਵਨਿ ਸੰਮ੍ਰਿਥੁ ਆਪਣਾ ਬਿਨਸੈ ਸਭੁ ਮੰਦਾ ॥
ਪਤਿਤ ਉਧਾਰਣ ਪਾਰਬ੍ਰਹਮ ਸੰਤ ਬੇਦੁ ਕਹੰਦਾ ॥
ਭਗਤਿ ਵਛਲੁ ਤੇਰਾ ਬਿਰਦੁ ਹੈ ਜੁਗਿ ਜੁਗਿ ਵਰਤੰਦਾ ॥
ਨਾਨਕੁ ਜਾਚੈ ਏਕੁ ਨਾਮੁ ਮਨਿ ਤਨਿ ਭਾਵੰਦਾ ॥੫॥

Sahib Singh
ਬੈਸਨਿ = ਬੈਠਦੇ ਹਨ ।
ਓਇ = ਉਹ ਗੁਰਮੁਖ ਬੰਦੇ ।
ਮੰਦਾ = ਮੰਦ, ਭੈੜ ।
ਪਾਰਬ੍ਰਹਮ = ਹੇ ਪਾਰਬ੍ਰਹਮ !
ਭਗਤਿ ਵਛਲੁ = ਉਹ ਜਿਸ ਨੂੰ ਭਗਤੀ ਪਿਆਰੀ ਲੱਗਦੀ ਹੈ ।
ਬਿਰਦੁ = ਮੁੱਢ ਕਦੀਮਾਂ ਦਾ ਸੁਭਾਉ ।
ਜੁਗਿ ਜੁਗਿ = ਹਰੇਕ ਜੁਗ ਵਿਚ ।
ਜਾਚੈ = ਮੰਗਦਾ ਹੈ ।
ਮਨਿ = ਮਨ ਵਿਚ ।
ਭਾਵੰਦਾ = ਭਾਉਂਦਾ ਹੈ ।
    
Sahib Singh
ਜਿਸ ਥਾਂ ਤੇ ਗੁਰਮੁਖ ਮਨੁੱਖ ਬੈਠਦੇ ਹਨ ਉਹ ਥਾਂ ਸੋਹਣਾ ਹੋ ਜਾਂਦਾ ਹੈ, (ਕਿਉਂਕਿ) ਉਹ ਗੁਰਮੁਖ ਬੰਦੇ (ਓਥੇ ਬੈਠ ਕੇ) ਆਪਣੇ ਸਮਰੱਥ ਪ੍ਰਭੂ ਨੂੰ ਸਿਮਰਦੇ ਹਨ (ਜਿਸ ਕਰਕੇ ਉਹਨਾਂ ਦੇ ਮਨ ਵਿਚੋਂ) ਸਾਰੀਬੁਰਾਈ ਨਾਸ ਹੋ ਜਾਂਦੀ ਹੈ ।
ਹੇ ਪਾਰਬ੍ਰਹਮ! ਤੂੰ (ਵਿਕਾਰਾਂ ਵਿਚ) ਡਿੱਗਿਆਂ ਨੂੰ ਬਚਾਣ ਵਾਲਾ ਹੈਂ—ਇਹ ਗੱਲ ਸੰਤ ਜਨ ਭੀ ਆਖਦੇ ਹਨ ਤੇ ਬੇਦ ਭੀ ਆਖਦਾ ਹੈ, ਭਗਤਾਂ ਨੂੰ ਪਿਆਰ ਕਰਨਾ—ਇਹ ਤੇਰਾ ਮੁੱਢ ਕਦੀਮਾਂ ਦਾ ਸੁਭਾਉ ਹੈ, ਤੇਰਾ ਇਹ ਸੁਭਾਉ ਸਦਾ ਕਾਇਮ ਰਹਿੰਦਾ ਹੈ ।
ਨਾਨਕ ਤੇਰਾ ਨਾਮ ਹੀ ਮੰਗਦਾ ਹੈ (ਨਾਨਕ ਨੂੰ ਤੇਰਾ ਨਾਮ ਹੀ) ਮਨ ਤਨ ਵਿਚ ਪਿਆਰਾ ਲੱਗਦਾ ਹੈ ।੫ ।
Follow us on Twitter Facebook Tumblr Reddit Instagram Youtube