ਮਃ ੫ ॥
ਘਰ ਮੰਦਰ ਖੁਸੀਆ ਤਹੀ ਜਹ ਤੂ ਆਵਹਿ ਚਿਤਿ ॥
ਦੁਨੀਆ ਕੀਆ ਵਡਿਆਈਆ ਨਾਨਕ ਸਭਿ ਕੁਮਿਤ ॥੨॥

Sahib Singh
ਤਹੀ ਘਰ ਮੰਦਰ = ਉਹਨਾਂ ਘਰਾਂ ਮੰਦਰਾਂ ਵਿਚ ।
ਜਹ = ਜਿੱਥੇ ।
ਚਿਤਿ = ਚਿੱਤ ਵਿਚ ।
ਕੁਮਿਤ = ਖੋਟੇ ਮਿੱਤਰ ।
    
Sahib Singh
ਉਹਨਾਂ ਘਰਾਂ ਮੰਦਰਾਂ ਵਿਚ ਹੀ (ਅਸਲੀ) ਖ਼ੁਸ਼ੀਆਂ ਹਨ ਜਿੱਥੇ (ਹੇ ਪ੍ਰਭੂ!) ਤੂੰ ਯਾਦ ਆਉਂਦਾ ਹੈਂ ।
ਹੇ ਨਾਨਕ! (ਜੇ ਪ੍ਰਭੂ ਵਿੱਸਰੇ ਤਾਂ) ਦੁਨੀਆ ਦੀਆਂ ਸਾਰੀਆਂ ਵਡਿਆਈਆਂ ਸਾਰੇ ਖੋਟੇ ਮਿੱਤਰ ਹਨ ।੨ ।
Follow us on Twitter Facebook Tumblr Reddit Instagram Youtube