ਪਉੜੀ ॥
ਸੁਖ ਨਿਧਾਨੁ ਪ੍ਰਭੁ ਏਕੁ ਹੈ ਅਬਿਨਾਸੀ ਸੁਣਿਆ ॥
ਜਲਿ ਥਲਿ ਮਹੀਅਲਿ ਪੂਰਿਆ ਘਟਿ ਘਟਿ ਹਰਿ ਭਣਿਆ ॥
ਊਚ ਨੀਚ ਸਭ ਇਕ ਸਮਾਨਿ ਕੀਟ ਹਸਤੀ ਬਣਿਆ ॥
ਮੀਤ ਸਖਾ ਸੁਤ ਬੰਧਿਪੋ ਸਭਿ ਤਿਸ ਦੇ ਜਣਿਆ ॥
ਤੁਸਿ ਨਾਨਕੁ ਦੇਵੈ ਜਿਸੁ ਨਾਮੁ ਤਿਨਿ ਹਰਿ ਰੰਗੁ ਮਣਿਆ ॥੭॥
Sahib Singh
ਸੁਖ ਨਿਧਾਨੁ = ਸੁਖਾਂ ਦਾ ਖ਼ਜ਼ਾਨਾ ।
ਜਲਿ = ਜਲ ਵਿਚ ।
ਥਲਿ = ਧਰਤੀ ਵਿਚ ।
ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉਤੇ, ਭਾਵ, ਧਰਤੀ ਦੇ ਉੱਪਰ ।
ਘਟਿ ਘਟਿ = ਹਰੇਕ ਘਟ ਵਿਚ ।
ਭਣਿਆ = ਕਿਹਾ ਜਾਂਦਾ ਹੈ ।
ਕੀਟ = ਕੀੜੇ ।
ਜਣਿਆ = ਜਣੇ ਹੋਏ, ਪੈਦਾ ਕੀਤੇ ਹੋਏ ।
ਤੁਸਿ = ਤ੍ਰüੱਠ ਕੇ ।
ਨਾਨਕੁ ਦੇਵੈ = (ਗੁਰੂ) ਨਾਨਕ ਦੇਂਦਾ ਹੈ ।
{ਨੋਟ: = ਲਫ਼ਜ਼ ‘ਨਾਨਕ’ ਅਤੇ ਨਾਨਕੁ ਵਿਚ ਫ਼ਰਕ ਚੇਤੇ ਰੱਖਣ-ਜੋਗ ਹੈ ।
ਜੇ ਏਥੇ ਲਫ਼ਜ਼ ‘ਨਾਨਕ’ ਹੁੰਦਾ, ਤਾਂ ਇਸ ਤੁਕ ਦਾ ਅਰਥ ਇਉਂ ਹੁੰਦਾ—ਹੇ ਨਾਨਕ !
(ਪ੍ਰਭੂ) ਤ੍ਰüੱਠ ਕੇ ਜਿਸ ਨੂੰ ਨਾਮ ਦੇਂਦਾ ਹੈ ਉਸ ਨੇ ਹਰਿ-ਨਾਮ ਦਾ ਰੰਗ ਮਾਣਿਆ ਹੈ} ।

ਇਕ ਪਰਮਾਤਮਾ ਹੀ ਸੁਖਾਂ ਦਾ ਖ਼ਜ਼ਾਨਾ ਹੈ ਜੋ (ਪਰਮਾਤਮਾ) ਅਬਿਨਾਸ਼ੀ ਸੁਣੀਦਾ ਹੈ ।
ਪਾਣੀ ਵਿਚ, ਧਰਤੀ ਦੇ ਅੰਦਰ, ਧਰਤੀ ਦੇ ਉਤੇ (ਉਹ ਪ੍ਰਭੂ) ਮੌਜੂਦ ਹੈ, ਹਰੇਕ ਸਰੀਰ ਵਿਚ ਉਹ ਪ੍ਰਭੂ (ਵੱਸਦਾ) ਕਿਹਾ ਜਾਂਦਾ ਹੈ, ਉੱਚੇ ਨੀਵੇਂ ਸਾਰੇ ਜੀਵਾਂ ਵਿਚ ਇਕੋ ਜਿਹਾ ਵਰਤ ਰਿਹਾ ਹੈ ।
ਕੀੜੇ (ਤੋਂ ਲੈ ਕੇ) ਹਾਥੀ (ਤਕ, ਸਾਰੇਉਸ ਪ੍ਰਭੂ ਤੋਂ ਹੀ) ਬਣੇ ਹਨ ।
(ਸਾਰੇ) ਮਿੱਤਰ, ਸਾਥੀ, ਪੁੱਤਰ ਸਨਬੰਧੀ ਸਾਰੇ ਉਸ ਪ੍ਰਭੂ ਦੇ ਹੀ ਪੈਦਾ ਕੀਤੇ ਹੋਏ ਹਨ ।
ਜਿਸ ਜੀਵ ਨੂੰ (ਗੁਰੂ) ਨਾਨਕ ਤüੁੱਠ ਕੇ ‘ਨਾਮ’ ਦੇਂਦਾ ਹੈ ਉਸ ਨੇ ਹੀ ਹਰਿ-ਨਾਮ ਦਾ ਰੰਗ ਮਾਣਿਆ ਹੈ ।੭ ।