ਸਲੋਕ ਮਃ ੫ ॥
ਜਿਨਾ ਸਾਸਿ ਗਿਰਾਸਿ ਨ ਵਿਸਰੈ ਹਰਿ ਨਾਮਾਂ ਮਨਿ ਮੰਤੁ ॥
ਧੰਨੁ ਸਿ ਸੇਈ ਨਾਨਕਾ ਪੂਰਨੁ ਸੋਈ ਸੰਤੁ ॥੧॥

Sahib Singh
ਸਾਸਿ = ਸੁਆਸ ਨਾਲ ।
ਗਿਰਾਸਿ = ਗਰਾਹੀ ਨਾਲ, ਖਾਂਦਿਆਂ ।
ਮਨਿ = ਮਨ ਵਿਚ ।
ਮੰਤੁ = ਮੰਤਰ ।
ਧੰਨੁ = ਮੁਬਾਰਿਕ ।
ਸੋਈ = ਉਹੀ ਬੰਦਾ ।
    
Sahib Singh
ਜਿਨ੍ਹਾਂ ਮਨੁੱਖਾਂ ਨੂੰ ਸਾਹ ਲੈਂਦਿਆਂ ਤੇ ਖਾਂਦਿਆਂ ਕਦੇ ਰੱਬ ਨਹੀਂ ਭੁੱਲਦਾ, ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ-ਰੂਪ ਮੰਤਰ (ਵੱਸ ਰਿਹਾ) ਹੈ; ਹੇ ਨਾਨਕ! ਉਹੀ ਬੰਦੇ ਮੁਬਾਰਿਕ ਹਨ, ਉਹੀ ਮਨੁੱਖ ਪੂਰਨ ਸੰਤ ਹੈ ।੨ ।
Follow us on Twitter Facebook Tumblr Reddit Instagram Youtube