ਮਃ ੫ ॥
ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥
ਮੁਖ ਊਜਲ ਸਦਾ ਸੁਖੀ ਨਾਨਕ ਸਿਮਰਤ ਏਕ ॥੨॥

Sahib Singh
ਸਿਖਹੁ = ਸਿੱਖ ਲਓ, ਚੇਤੇ ਰੱਖਣ ਦੀ ਆਦਤ ਬਣਾਓ ।
ਟੇਕ = ਆਸਰਾ ।
ਜਨਮ ਮਰਨ = ਸਾਰੀ ਉਮਰ ।
ਊਜਲ = ਰੌਸ਼ਨ, ਖਿੜਿਆ ਹੋਇਆ ।
    
Sahib Singh
ਹੇ ਪਿਆਰੇ ਸੱਜਣੋ! (ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ) ਗੁਰਬਾਣੀ ਚੇਤੇ ਰੱਖਣ ਦੀ ਆਦਤ ਬਣਾਓ, ਇਹ ਸਾਰੀ ਉਮਰ ਦਾ ਆਸਰਾ (ਬਣਦੀ) ਹੈ ।
ਹੇ ਨਾਨਕ! (ਇਸ ਬਾਣੀ ਦੀ ਰਾਹੀਂ) ਇਕ ਪ੍ਰਭੂ ਨੂੰ ਸਿਮਰਿਆਂ ਸਦਾ ਸੁਖੀ ਰਹੀਦਾ ਹੈ ਤੇ ਮੱਥਾ ਖਿੜਿਆ ਰਹਿੰਦਾ ਹੈ ।੨ ।
Follow us on Twitter Facebook Tumblr Reddit Instagram Youtube