ਪਉੜੀ ॥
ਤਿਨ ਕੀ ਸੋਭਾ ਕਿਆ ਗਣੀ ਜਿਨੀ ਹਰਿ ਹਰਿ ਲਧਾ ॥
ਸਾਧਾ ਸਰਣੀ ਜੋ ਪਵੈ ਸੁ ਛੁਟੈ ਬਧਾ ॥
ਗੁਣ ਗਾਵੈ ਅਬਿਨਾਸੀਐ ਜੋਨਿ ਗਰਭਿ ਨ ਦਧਾ ॥
ਗੁਰੁ ਭੇਟਿਆ ਪਾਰਬ੍ਰਹਮੁ ਹਰਿ ਪੜਿ ਬੁਝਿ ਸਮਧਾ ॥
ਨਾਨਕ ਪਾਇਆ ਸੋ ਧਣੀ ਹਰਿ ਅਗਮ ਅਗਧਾ ॥੧੦॥

Sahib Singh
ਕਿਆ ਗਣੀ = ਕੀ ਬਿਆਨ ਕਰਾਂ ?
    ਬਿਆਨ ਨਹੀਂ ਹੋ ਸਕਦੀ ।
ਗਰਭਿ = ਗਰਭ ਵਿਚ ।
ਦਧਾ = ਸੜਦਾ ।
ਭੇਟਿਆ = (ਜਿਸ ਨੂੰ) ਮਿਲਿਆ ।
ਸਮਧਾ = ਸਮਾਧੀ ਵਾਲਾ, ਟਿਕਾਉ ਵਾਲਾ ।
ਅਗਮ = ਅਪਹੁੰਚ ।
ਅਗਧਾ = ਅਗਾਧ, ਅਥਾਹ ।
    
Sahib Singh
ਜਿਨ੍ਹਾਂ (ਗੁਰਮੁਖਾਂ) ਨੇ ਰੱਬ ਨੂੰ ਲੱਭ ਲਿਆ ਹੈ ਉਹਨਾਂ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ, ਜੋ ਮਨੁੱਖ ਉਹਨਾਂ ਗੁਰਮੁਖਾਂ ਦੀ ਸ਼ਰਨ ਆਉਂਦਾ ਹੈ ਉਹ ਮਾਇਆ ਦੇ ਬੰਧਨਾਂ ਵਿਚ ਬੱਝਾ ਹੋਇਆ ਮੁਕਤ ਹੋ ਜਾਂਦਾ ਹੈ (ਭਾਵ, ਉਸ ਦੇ ਮਾਇਕ ਬੰਧਨ ਟੁੱਟ ਜਾਂਦੇ ਹਨ), ਉਹ ਅਬਿਨਾਸੀ ਪ੍ਰਭੂ ਦੇ ਗੁਣ ਗਾਉਂਦਾਹੈ ਤੇ ਜੂਨਾਂ ਵਿਚ ਪੈ ਪੈ ਕੇ ਨਹੀਂ ਸੜਦਾ, ਉਸ ਨੂੰ ਗੁਰੂ ਮਿਲ ਪੈਂਦਾ ਹੈ, ਉਹ ਪ੍ਰਭੂ ਦੀ ਸਿਫ਼ਤਿ-ਸਾਲਾਹ ਉਚਾਰ ਕੇ ਤੇ ਸਮਝ ਕੇ ਸ਼ਾਂਤੀ ਪ੍ਰਾਪਤ ਕਰਦਾ ਹੈ ।
ਹੇ ਨਾਨਕ! ਉਸ ਮਨੁੱਖ ਨੇ ਅਥਾਹ ਤੇ ਅਪਹੁੰਚ ਮਾਲਕ ਹਰੀ ਨੂੰ ਪਾ ਲਿਆ ਹੈ ।੧੦ ।
Follow us on Twitter Facebook Tumblr Reddit Instagram Youtube