ਪਉੜੀ ॥
ਇਹ ਨੀਸਾਣੀ ਸਾਧ ਕੀ ਜਿਸੁ ਭੇਟਤ ਤਰੀਐ ॥
ਜਮਕੰਕਰੁ ਨੇੜਿ ਨ ਆਵਈ ਫਿਰਿ ਬਹੁੜਿ ਨ ਮਰੀਐ ॥
ਭਵ ਸਾਗਰੁ ਸੰਸਾਰੁ ਬਿਖੁ ਸੋ ਪਾਰਿ ਉਤਰੀਐ ॥
ਹਰਿ ਗੁਣ ਗੁੰਫਹੁ ਮਨਿ ਮਾਲ ਹਰਿ ਸਭ ਮਲੁ ਪਰਹਰੀਐ ॥
ਨਾਨਕ ਪ੍ਰੀਤਮ ਮਿਲਿ ਰਹੇ ਪਾਰਬ੍ਰਹਮ ਨਰਹਰੀਐ ॥੧੧॥

Sahib Singh
ਇਹ ਨਿਸਾਣੀ = ਇਹ ਨਿਸ਼ਾਨੀ ।
ਜਿਸੁ ਭੇਟਤ = ਜਿਸ (ਸਾਧੂ) ਨੂੰ ਮਿਲਿਆਂ ।
ਕੰਕਰੁ = (ਕਿੰਕਰ) ਦਾਸ, ਸੇਵਕ ।
ਬਹੁੜਿ = ਮੁੜ ।
ਬਿਖੁ = ਜ਼ਹਿਰ ।
ਗੁੰਫਹੁ = ਗੁੰਦੋ ।
ਮਨਿ = ਮਨ ਵਿਚ ।
ਪਰਹਰੀਐ = ਦੂਰ ਹੋ ਜਾਂਦੀ ਹੈ ।
ਨਰਹਰੀਐ = ਨਰਹਰਿ, ਕਰਤਾਰ ।
    
Sahib Singh
ਸਾਧੂ ਦੀ ਇਹ ਨਿਸ਼ਾਨੀ ਹੈ ਕਿ ਉਸ ਨੂੰ ਮਿਲਿਆਂ (ਸੰਸਾਰ) ਸਮੁੰਦਰ ਤੋਂ ਤਰ ਜਾਈਦਾ ਹੈ, ਜਮ ਦਾ ਸੇਵਕ (ਭਾਵ, ਜਮਦੂਤ) ਨੇੜੇ ਨਹੀਂ ਢੁਕਦਾ ਤੇ ਮੁੜ ਮੁੜ ਨਹੀਂ ਮਰੀਦਾ; ਜੋ ਜ਼ਹਿਰ ਰੂਪ ਸੰਸਾਰ-ਸਮੁੰਦਰ ਹੈ ਇਸ ਤੋਂ ਪਾਰ ਲੰਘ ਜਾਈਦਾ ਹੈ ।
ਹੇ ਭਾਈ! (ਸਾਧੂ ਗੁਰਮੁਖ ਨੇ ਮਿਲ ਕੇ) ਮਨ ਵਿਚ ਪਰਮਾਤਮਾ ਦੇ ਗੁਣਾਂ ਦੀ ਮਾਲਾ ਗੁੰਦੋ, ਮਨ ਦੀ ਸਾਰੀ ਮੈਲ ਦੂਰ ਹੋ ਜਾਂਦੀ ਹੈ ।
ਹੇ ਨਾਨਕ! (ਜਿਨ੍ਹਾਂ ਨੇ ਇਹ ਮਾਲਾ ਗੁੰਦੀ ਹੈ) ਉਹ ਪਾਰਬ੍ਰਹਮ ਪਰਮਾਤਮਾ ਨੂੰ ਮਿਲੇ ਰਹਿੰਦੇ ਹਨ ।੧੧ ।
Follow us on Twitter Facebook Tumblr Reddit Instagram Youtube