ਪਉੜੀ ॥
ਸੋਈ ਸੇਵਿਹੁ ਜੀਅੜੇ ਦਾਤਾ ਬਖਸਿੰਦੁ ॥
ਕਿਲਵਿਖ ਸਭਿ ਬਿਨਾਸੁ ਹੋਨਿ ਸਿਮਰਤ ਗੋਵਿੰਦੁ ॥
ਹਰਿ ਮਾਰਗੁ ਸਾਧੂ ਦਸਿਆ ਜਪੀਐ ਗੁਰਮੰਤੁ ॥
ਮਾਇਆ ਸੁਆਦ ਸਭਿ ਫਿਕਿਆ ਹਰਿ ਮਨਿ ਭਾਵੰਦੁ ॥
ਧਿਆਇ ਨਾਨਕ ਪਰਮੇਸਰੈ ਜਿਨਿ ਦਿਤੀ ਜਿੰਦੁ ॥੧੪॥

Sahib Singh
ਜੀਅੜੇ = ਹੇ ਜਿੰਦੇ !
ਕਿਲਵਿਖ = ਪਾਪ ।
ਭਾਵੰਦੁ = ਪਿਆਰਾ ਲੱਗਣ ਲੱਗ ਪੈਂਦਾ ਹੈ ।
ਜਿਨਿ = ਜਿਸ (ਪਰਮੇਸਰ) ਨੇ ।
    
Sahib Singh
ਹੇ ਮੇਰੀ ਜਿੰਦੇ! ਉਸ ਪਰਮੇਸਰ ਨੂੰ ਸਿਮਰ ਜੋ ਸਭ ਦਾਤਾਂ ਦੇਣ ਵਾਲਾ ਹੈ ਤੇ ਬਖ਼ਸ਼ਸ਼ਾਂ ਕਰਨ ਵਾਲਾ ਹੈ ।
ਪਰਮੇਸ਼ਰ ਨੂੰ ਸਿਮਰਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ ।
ਗੁਰੂ ਨੇ ਪ੍ਰਭੂ (ਨੂੰ ਮਿਲਣ) ਦਾ ਰਾਹ ਦੱਸਿਆ ਹੈ ।
ਗੁਰੂ ਦਾ ਉਪਦੇਸ਼ ਸਦਾ ਚੇਤੇ ਕਰਨਾ ਚਾਹੀਦਾ ਹੈ, (ਗੁਰੂ ਦਾ ਉਪਦੇਸ਼ ਸਦਾ ਚੇਤੇ ਕੀਤਿਆਂ) ਮਾਇਆ ਦੇ ਸਾਰੇ ਸੁਆਦ ਫਿੱਕੇ ਪ੍ਰਤੀਤ ਹੁੰਦੇ ਹਨ ਤੇ ਪਰਮੇਸ਼ਰ ਮਨ ਵਿਚ ਪਿਆਰਾ ਲੱਗਦਾ ਹੈ ।
ਹੇ ਨਾਨਕ! ਜਿਸ ਪਰਮੇਸ਼ਰ ਨੇ (ਇਹ) ਜਿੰਦ ਦਿੱਤੀ ਹੈ, ਉਸ ਨੂੰ (ਸਦਾ) ਸਿਮਰ ।੧੪ ।
Follow us on Twitter Facebook Tumblr Reddit Instagram Youtube