ਸਲੋਕ ਮਃ ੫ ॥
ਵਤ ਲਗੀ ਸਚੇ ਨਾਮ ਕੀ ਜੋ ਬੀਜੇ ਸੋ ਖਾਇ ॥
ਤਿਸਹਿ ਪਰਾਪਤਿ ਨਾਨਕਾ ਜਿਸ ਨੋ ਲਿਖਿਆ ਆਇ ॥੧॥

Sahib Singh
ਵਤ = ਵੱਤਰ, ਫਬਵਾਂ ਸਮਾਂ ।
ਤਿਸਹਿ = ਉਸ ਨੂੰ ਹੀ, ਤਿਸ ਹੀ ।
    
Sahib Singh
(ਇਹ ਮਨੁੱਖਾ ਜਨਮ) ਸੱਚੇ ਪ੍ਰਭੂ ਦਾ ਨਾਮ (ਰੂਪ ਬੀਜ ਬੀਜਣ) ਲਈ ਫਬਵਾਂ ਸਮਾਂ ਮਿਲਿਆ ਹੈ, ਜੋ ਮਨੁੱਖ (‘ਨਾਮ’-ਬੀਜ) ਬੀਜਦਾ ਹੈ ਉਹ (ਇਸ ਦਾ ਫਲ) ਖਾਂਦਾ ਹੈ ।
ਹੇ ਨਾਨਕ! ਇਹ ਚੀਜ਼ ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੇ ਭਾਗਾਂ ਵਿਚ ਲਿਖੀ ਹੋਵੇ ।੧ ।
Follow us on Twitter Facebook Tumblr Reddit Instagram Youtube