ਸਲੋਕੁ ਮਃ ੫ ॥
ਧਰਣਿ ਸੁਵੰਨੀ ਖੜ ਰਤਨ ਜੜਾਵੀ ਹਰਿ ਪ੍ਰੇਮ ਪੁਰਖੁ ਮਨਿ ਵੁਠਾ ॥
ਸਭੇ ਕਾਜ ਸੁਹੇਲੜੇ ਥੀਏ ਗੁਰੁ ਨਾਨਕੁ ਸਤਿਗੁਰੁ ਤੁਠਾ ॥੧॥

Sahib Singh
ਧਰਣ = ਧਰਤੀ ।
ਸੁਵੰਨੀ = ਸੋਹਣੇ ਵੰਨ ਵਾਲੀ, ਸੋਹਣੇ ਰੰਗ ਵਾਲੀ ।
ਖੜ = ਘਾਹ ।
ਰਤਨ = ਤ੍ਰੇਲ = ਰੂਪ ਮੋਤੀ ।
ਜੜਾਵੀ = ਜੜਾਊ ।
ਮਨਿ = ਮਨ ਵਿਚ ।
    
Sahib Singh
ਜਿਸ ਮਨ ਵਿਚ ਪਿਆਰ-ਸਰੂਪ ਹਰੀ ਅਕਾਲ ਪੁਰਖ ਵੱਸ ਪੈਂਦਾ ਹੈ ਉਹ ਮਨ ਇਉਂ ਹੈ ਜਿਵੇਂ ਤ੍ਰੇਲ-ਮੋਤੀਆਂ ਨਾਲ ਜੜੀ ਹੋਈ ਘਾਹ ਵਾਲੀ ਧਰਤੀ ਸੋਹਣੇ ਵੰਨ ਵਾਲੀ ਹੋ ਜਾਂਦੀ ਹੈ ।
ਹੇ ਨਾਨਕ! ਜਿਸ ਮਨੁੱਖ ਉਤੇ ਗੁਰੂ ਸਤਿਗੁਰੂ ਨਾਨਕ ਤ੍ਰüੱਠਦਾ ਹੈ, ਉਸ ਦੇ ਸਾਰੇ ਕੰਮ ਸੌਖੇ ਹੋ ਜਾਂਦੇ ਹਨ ।੧ ।
Follow us on Twitter Facebook Tumblr Reddit Instagram Youtube